- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਸਰਕਾਰ ਨੂੰ ਅਮਰੀਕਾ ਨਾਲ ਟ੍ਰੇਡ ਸੰਧੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਭਾਰਤ ਸਰਕਾਰ ਨੂੰ ਅਮਰੀਕਾ ਨਾਲ ਟ੍ਰੇਡ ਸੰਧੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਇਸ ਨਾਲ ਭਾਰਤੀ ਕਿਸਾਨ, ਮਜ਼ਦੂਰ ਤੇ ਛੋਟੇ ਕਾਰੋਬਾਰੀਆਂ ਦਾ ਵੱਡਾ ਨੁਕਸਾਨ ਹੋਵੇਗਾ। ਇਸ ਸੰਭਾਵਿਤ ਸਮਝੌਤੇ ਵਿਰੁੱਧ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਤਿੰਨ ਘੰਟਿਆਂ ਲਈ ਮੁਫ਼ਤ ਕੀਤੇ ਜਾਣਗੇ ਅਤੇ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਇਨ੍ਹਾਂ ਐਕਸ਼ਨਾਂ ਦੀ ਕਾਮਯਾਬੀ ਸਬੰਧੀ ਕੁੱਲ ਹਿੰਦ ਕਿਸਾਨ ਸਭਾ ਦੀ ਸੂਬਾਈ ਕੌਂਸਲ ਮੀਟਿੰਗ ਬਲਦੇਵ ਸਿੰਘ ਨਿਹਾਲਗੜ੍ਹ ਤੇ ਮਹਾਂਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਸ਼ਾਮਲ ਹੋਏ। ਸੂਬਾਈ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਨਾ ਬੰਦ ਕਰੇ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਖਤਮ ਕੀਤੀ ਪੰਜਾਬ ਦੀ ਪੱਕੀ ਨੁਮਾਇੰਦਗੀ ਮੁੜ ਬਹਾਲ ਕੀਤੀ ਜਾਵੇ। ਰਿਪੇਰੀਅਨ ਸਟੇਟ ਮੰਨਦਿਆਂ ਪੰਜਾਬ ਦੇ ਪਾਣੀਆਂ ਤੇ ਮਾਲਕੀ ਹੱਕ ਦਿੱਤਾ ਜਾਵੇ।
ਭਾਰਤ ਵਿੱਚ ਸਟੇਟਾਂ ਨੂੰ ਵੱਧ ਅਧਿਕਾਰ ਦੇ ਕੇ ਸਹੀ ਮਾਅਨਿਆਂ ਵਿੱਚ ਫੈਡਰਲ ਢਾਂਚਾ ਵਿਕਸਿਤ ਕੀਤਾ ਜਾਵੇ। ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਹੜ੍ਹਾਂ ਤੋਂ ਬਚਾਓ ਲਈ ਅਗਾਊਂ ਪ੍ਰਬੰਧ ਤੇਜ਼ ਕੀਤੇ ਜਾਣ ਜਿਸ ਨਾਲ ਇਸ ਬਰਸਾਤੀ ਰੁੱਤ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਹੋ ਸਕੇ। ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਵਾਹਘਾ ਬਾਰਡਰ ਤੇ ਹੁਸੈਨੀਵਾਲਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਤੁਰੰਤ ਸ਼ੁਰੂ ਕੀਤਾ ਜਾਵੇ ਤਾਂ ਪੰਜਾਬ ਹਰਿਆਣਾ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਮਜ਼ਦੂਰਾਂ ਤੇ ਵਪਾਰੀਆਂ ਨੂੰ ਨੂੰ ਲਾਭ ਮਿਲਦਿਆਂ ਦੇਸ਼ ਦੇ ਵਪਾਰ ਨੂੰ ਵੱਡਾ ਹੁਲਾਰਾ ਮਿਲੇ। ਮੀਟਿੰਗ ’ਚ ਵਿਸ਼ੇਸ਼ ਮਤਾ ਪਾਸ ਕਰਕੇ ਸ਼ੇਰੋਂ ਖੰਡ ਮਿੱਲ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸ਼ੇਰੋਂ ਖੰਡ ਮਿੱਲ ਦੀ ਤਬਦੀਲ ਕੀਤੀ ਮਲਕੀਅਤ ਰੱਦ ਕਰਕੇ ਸ਼ੇਰੋਂ ਖੰਡ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ। ਪੰਜਾਬ ਵਿੱਚ ਖ਼ਾਸ ਤੌਰ ਤੇ ਕੰਢੀ ਖੇਤਰ ਤੇ ਮਾਲਵਾ ਖੇਤਰ ਵਿੱਚ ਜੰਗਲੀ ਜਾਨਵਰਾਂ ਤੇ ਅਵਾਰਾ ਪਸ਼ੂਆਂ ਸਮੇਤ ਆਵਾਰਾ ਕੁੱਤਿਆਂ ਵੱਲੋਂ ਕੀਤੇ ਜਾ ਰਹੇ ਨੁਕਸਾਨ ਨੂੰ ਕਾਬੂ ਕਰਨ ਲਈ ਵਿਆਪਕ ਪ੍ਰਬੰਧ ਕੀਤੇ ਜਾਣ। ਮੀਟਿੰਗ ਨੇ ਸਰਬ ਸੰਮਤੀ ਨਾਲ ਸੂਬਾ ਵਰਕਿੰਗ ਕਮੇਟੀ ਵਿੱਚ ਕਾ ਹਰਦੇਵ ਸਿੰਘ ਅਰਸ਼ੀ ਨੂੰ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ 1 ਅਗਸਤ ਤੋਂ 3 ਅਗਸਤ ਤੱਕ ਚੰਡੀਗੜ੍ਹ ਵਿਖੇ ਕਿਸਾਨ ਵਰਕਸ਼ਾਪ ਲਾਈ ਜਾਵੇਗੀ, ਜਿਸ ’ਚ ਖੇਤੀ ਅਤੇ ਪੰਜਾਬ ਦੇ ਮੁੱਦਿਆਂ ਦੇ ਮਾਹਿਰ ਵਿਦਵਾਨ ਕਿਸਾਨਾਂ ਨੂੰ ਵੱਖ-ਵੱਖ ਮੁੱਦਿਆਂ ਤੇ ਜਾਗਰੂਕ ਕਰਨਗੇ। ਇਸ ਮੀਟਿੰਗ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਸ਼ਾਮਲ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਮੌਲਵੀਵਾਲਾ, ਸੁਰਿੰਦਰ ਸਿੰਘ ਢੱਡੀਆਂ, ਲਖਬੀਰ ਸਿੰਘ ਨਿਜ਼ਾਮਪੁਰ, ਸੂਰਤ ਸਿੰਘ ਧਰਮਕੋਟ, ਬਲਕਾਰ ਸਿੰਘ ਵਲਟੋਹਾ, ਚਮਕੌਰ ਸਿੰਘ ਬਰਮੀਂ, ਜਸਵੀਰ ਸਿੰਘ ਆਕਲੀਆ, ਜਸਵਿੰਦਰ ਸਿੰਘ ਭੰਗਲ, ਬਲਵਿੰਦਰ ਸਿੰਘ ਮੁਹਾਲੀ ਸੁਖਜਿੰਦਰ ਸਿੰਘ ਤੂੰਬੜ ਭੰਨ, ਗੁਰਨਾਮ ਸਿੰਘ ਔਲਖ, ਗੁਰਦਿੱਤ ਸਿੰਘ ਫਿਰੋਜਪੁਰ, ਸੁਰਿੰਦਰ ਸਿੰਘ ਮੁਹਾਲੀ, ਲਖਬੀਰ ਸਿੰਘ ਕੱਤੋਵਾਲ, ਰੂਪ ਸਿੰਘ ਢਿੱਲੋਂ ਤੇ ਹੋਰ ਬਹੁਤ ਸਾਰੇ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।