ਦੁਕਾਨ ’ਚੋਂ 38 ਹਜ਼ਾਰ ਦੀ ਨਕਦੀ ਤੇ ਸਾਮਾਨ ਚੋਰੀ, ਮਾਮਲਾ ਦਰਜ
ਰੀਤਵਾਲ ਸ਼ਹਿਰ ਵਿੱਚ ਦੇਰ ਰਾਤ ਪੁਲਿਸ ਥਾਣੇ ਤੋਂ
Publish Date: Wed, 04 Feb 2026 08:23 PM (IST)
Updated Date: Thu, 05 Feb 2026 04:11 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸ਼ਹਿਰ ਵਿੱਚ ਦੇਰ ਰਾਤ ਪੁਲਿਸ ਥਾਣੇ ਦੇ 100 ਮੀਟਰ ਦੀ ਦੂਰੀ ’ਤੇ ਦੁਕਾਨ ’ਤੇ ਚੋਰੀ ਦੀ ਘਟਨਾ ਵਾਪਰੀ ਹੈ। ਚੋਰ ਦੁਕਾਨ ’ਤੇ ਨਗਦੀ ਅਤੇ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ ਤੇ ਚੋਰੀ ਦੀ ਘਟਨਾ ਸੀਸੀਟੀਵੀ ਕੈਮਰਿਆਂ ਵਿਚ ਵੀ ਕੈਦ ਹੋਈ ਹੈ। ਫਿਲਹਾਲ ਥਾਣਾ ਸਿਟੀ 1 ਮਾਨਸਾ ਪੁਲਿਸ ਵੱਲੋਂ ਇਸ ਮਾਮਲੇ ’ਚ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜ੍ਹਤ ਵਿਅਕਤੀ ਪਰਦੀਪ ਅਗਰਵਾਲ ਨੇ ਦੱਸਿਆ ਕਿ ਬੀਤੀ ਮੰਗਲਵਾਰ ਦੀ ਰਾਤ ਚੋਰ ਗਊਸ਼ਾਲਾ ਰੋਡ ‘ਤੇ ਨੇੜੇ ਗੁਰਦੁਆਰਾ ਚੌਕ ’ਚ ਸਾਡੀ ਕਰਿਆਨੇ ਦੀ ਦੁਕਾਨ ਤੇ ਰੋਸ਼ਨਦਾਨ ਰਾਹੀ ਚੋਰ ਅੰਦਰ ਵੜੇ। ਉਨ੍ਹਾਂ ਨੇ ਸਾਡੀ ਦੁਕਾਨ ਤੋਂ 38 ਹਜ਼ਾਰ ਦੇ ਕਰੀਬ ਨਕਦੀ ਤੇ ਹੋਰ ਸਮਾਨ ਚੋਰੀ ਕਰ ਲਿਆ। ਇਸ ਦੇ ਨਾਲ ਹੀ ਲੱਗਦੇ ਬੂਟ ਹਾਊਸ ਵਿੱਚੋਂ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਅਤੇ ਫ਼ਰਾਰ ਹੋ ਗਏ। ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਇਹ ਘਟਨਾ ਕੈਦ ਹੋ ਗਈ। ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ ਤੇ ਕਰਿਆਨੇ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਨੰਦਗੜ੍ਹੀਆ ਨੇ ਕਿਹਾ ਕਿ ਸਿਟੀ ਪੁਲਿਸ ਸਟੇਸ਼ਨ ਤੋਂ ਕੁਝ ਗਜ਼ ਦੂਰ ਤਿੰਨ ਦੁਕਾਨਾਂ ਨੂੰ ਨਿਸ਼ਾਨਾ ਬਣਾਉਣਾ ਸ਼ਰਮਨਾਕ ਦੱਸਿਆ। ਉਨ੍ਹਾਂ ਕਿਹਾ ਕਿ ਚੋਰਾਂ ਨੇ ਇਹ ਚੋਰੀ ਕੀਤੀ ਹੈ, ਪਰਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲਿਆ। ਉਨ੍ਹਾਂ ਇਸ ਬਾਰੇ ਜੇਕਰ ਜਲਦੀ ਕੁੱਝ ਨਾ ਪਤਾ ਲੱਗਿਆ ਤਾਂ ਧਰਨਾ ਲਗਾਉਣ ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਇਸ ਮੌਕੇ 'ਤੇ ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰਕੇ ਆਪਣਾ ਗੁੱਸਾ ਜ਼ਾਹਿਰ ਕੀਤਾ। ਪੀੜਤ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਕਿਉਂਕਿ ਇਨ੍ਹਾਂ ਚੋਰਾਂ ਨੇ ਲੋਕਾਂ ਦੇ ਨੱਕ ਵਿੱਚ ਦਮ ਕੀਤਾ ਹੋਇਆ ਹੈ। ਜਦੋਂ ਆਏ ਦਿਨ ਸ਼ਹਿਰ ਵਿਚ ਅਜਿਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਦਿੰਦੇ ਹਨ।