ਬੀਰੋਕੇ ਕਲਾਂ ਦੇ ਤਿੰਨ ਬੱਚੇ ਨਵੋਦਿਆ ਪ੍ਰੀਖਿਆ ’ਚ ਪਾਸ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਰੋਕੇ
Publish Date: Wed, 18 Mar 2026 07:21 PM (IST)
Updated Date: Thu, 19 Mar 2026 04:10 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖ਼ੁਰਦ : ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੀਰੋਕੇ ਕਲਾਂ ਦੇ ਵਿਦਿਆਰਥੀਆਂ ਨੇ ਨਵੋਦਿਆ ਵਿਦਿਆਲਿਆ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸਕੂਲ ਮੁਖੀ ਕਸ਼ਮੀਰ ਸਿੰਘ ਔਲਖ ਨੇ ਜਾਣਕਾਰੀ ਦਿੱਤੀ ਕਿ ਸਕੂਲ ਦੇ ਵਿਦਿਆਰਥੀ ਗੁਰਵੰਸ਼ ਸਿੰਘ ਪੁੱਤਰ ਸੁਖਜੀਤ ਸਿੰਘ, ਗੁਰਸ਼ਾਨ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਰਜੀਆ ਪੁੱਤਰੀ ਜਿੰਮਾਂ ਖਾਂ ਨੇ ਨਵੋਦਿਆ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਤੇ ਜਮਾਤ ਦੀ ਇੰਚਾਰਜ ਅਧਿਆਪਕਾ ਰਾਮ ਪਿਆਰੀ ਨੂੰ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਉਹਨਾਂ ਦੇ ਸਕੂਲ ਦੇ ਬੱਚੇ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕਰਕੇ ਸਕੂਲ ਦਾ ਨਾਂ ਚਮਕਾ ਰਹੇ ਹਨ। ਸਕੂਲ ਸਟਾਫ਼ ਪਰਮਜੀਤ ਕੌਰ, ਬਲਰਾਜ ਕੌਰ, ਚਰਨਜੀਤ ਕੌਰ, ਗਗਨਦੀਪ ਸਿੰਘ, ਮਨਪ੍ਰੀਤ ਕੌਰ ਤੇ ਰੋਸ਼ਨ ਸਿੰਘ ਨੇ ਪਾਸ ਹੋਣ ਵਾਲੇ ਵਿਦਿਆਰਥੀ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ (ਪ੍ਰਾਇਮਰੀ ਸਿੱਖਿਆ) ਮੰਜੂ ਬਾਲਾ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਸਤਪਾਲ ਸਿੰਘ ਤੇ ਸੀਐਚਟੀ ਰਾਮਪਾਲ ਸਿੰਘ ਨੇ ਵੀ ਪਾਸ ਹੋਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।