- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿਵਲ ਸਰਜਨ ਮਾਨਸਾ ਡਾ਼ ਰਣਜੀਤ ਸਿੰਘ ਰਾਏ ਨੇ ਨਵੇਂ ਬਣੇ ਆਮ ਆਦਮੀ ਕਲੀਨਿਕ ਡੇਰਾ ਬਾਬਾ ਭਾਈ ਗੁਰਦਾਸ ਵਿਖੇ ਟੀਕਾਕਰਨ ਸੁਪੋਰਟਿੰਗ ਸੁਪਰਵਿਜਨ ਕਰਦਿਆਂ ਮਮਤਾ ਦਿਵਸ ਸੈਸ਼ਨ ਸਾਈਟ ਦਾ ਦੌਰਾ ਕੀਤਾ। ਇਸ ਮੌਕੇ ਡਾ.ਰਾਏ ਨੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਸਮੱਸਿਆ ਹੋਣ ਤੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏਐਨਐਮ ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਕਰਵਾਉਣ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ-ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ ਅਤੇ ਜਣੇਪਾ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣ, ਨਾਲ ਹੀ ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਵ-ਜੰਮੇ ਬੱਚਿਆਂ ਨੂੰ ਸਰਕਾਰ ਵੱਲੋਂ ਬਣਾਏ ਗਏ ਟੀਕਾਕਰਨ ਸ਼ਡਿਊਲ ਅਨੁਸਾਰ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ, ਜਿਸ ਤਰ੍ਹਾਂ ਨਵਜੰਮੇ ਬੱਚੇ ਨੂੰ ਹਸਪਤਾਲ ਵਿੱਚ ਹੀ ਹੈਪਾਟਾੲਇਟਸ ਅਤੇ ਵਿਟਾਮਿਨ ਏ ਦੀ ਖੁਰਾਕ ਅਤਿ ਜਰੂਰੀ l ਬੱਚੇ ਨੂੰ 9 ਮਹੀਨੇ ਦੀ ਉਮਰ ਤੇ ਵਿਟਾਮਿਨ ਏ ਅਤੇ ਇਸ ਦੇ ਨਾਲ ਵਿਟਾਮਿਨ ਏ ਦੀਆਂ 9 ਖੁਰਾਕਾਂ ਹਰ ਛੇ ਮਹੀਨਿਆਂ ਦੇ ਫਰਕ ਨਾਲ ਬੱਚੇ ਨੂੰ ਪਿਲਾਉਣੀਆਂ ਯਕੀਨੀ ਬਣਾਈਆ ਜਾਣ, ਜਿਸ ਨਾਲ ਅੰਧਰਾਤਾ ਰੋਗ ਤੋਂ ਬਚਾਅ ਹੁੰਦਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਮਾਨਸਾ ਵਿਖੇ ਦੋ ਆਮ ਆਦਮੀ ਕਲੀਨਿਕ, ਦੋ ਅਰਬਨ ਪੀ ਐਚ ਸੀ ਅਤੇ ਇਕ ਜੱਚਾ ਬੱਚਾ ਹਸਪਤਾਲ ਵਿਖੇ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਜੱਚਾ ਬੱਚਾ ਦੇ ਮੁਫ਼ਤ ਟੀਕਾਕਰਨ ਦੇ ਨਾਲ-ਨਾਲ ਇਹਨਾਂ ਕਲੀਨਿਕਾਂ ਵਿਖੇ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫਤ ਮੁਹਈਆ ਕਰਾਏ ਜਾਂਦੇ ਹਨ ਨਾਲ ਹੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਆਮ ਆਦਮੀ ਕਲੀਨਿਕ ਵਿੱਚ ਗਰਭਵਤੀ ਔਰਤਾਂ ਦੀ ਜਾਂਚ ਸਬੰਧੀ ਸੇਵਾਵਾਂ ਅਤੇ ਅਲਟਰਾਸਾਉੰਡ ਇਮਪੈਨਲ ਕੀਤੇ ਗਏ ਅਲਟਰਾ ਸਾਉੰਡ ਸੈਂਟਰਾਂ ਵਿੱਚ ਮੁਫ਼ਤ ਕਰਵਾਏ ਜਾਂਦੇ ਹਨ। ਇਸ ਮੌਕੇ ਡਾ ਮੈਯੰਕਜੋਤ ਸਿੰਘ ਡੀ ਐਮ ਸੀ, ਡਾ ਧੀਰਜ, ਗੁਰਪ੍ਰੀਤ ਸਿੰਘ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ ਸੂਨੇਤ ਬਾਲਾ ਏ ਐਨ ਐਮ ਅਤੇ ਸਬੰਧਿਤ ਆਸ਼ਾ ਹਾਜ਼ਰ ਸਨ।