ਭੀਖੀ 'ਚ ਦਰਦਨਾਕ ਹਾਦਸਾ: ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਰੇਹੜੀ ਚਾਲਕ ਦੀ ਮੌਤ
ਭੀਖੀ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਥਾਣਾ ਭੀਖੀ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਮੁਦੱਈ ਭੁਪਿੰਦਰ ਸਿੰਘ ਵਾਸੀ ਸਮਾਓਂ ਨੇ ਦੱਸਿਆ ਕਿ ਲੰਘੀ 1 ਅਗਸਤ 2026 ਨੂੰ ਸਵੇਰੇ ਕਰੀਬ 10 ਵਜੇ ਉਨ੍ਹਾਂ ਦੇ ਪਿਤਾ ਵਿਸ਼ਾਖਾ ਸਿੰਘ ਆਪਣੇ ਘਰ ਤੋਂ ਰਿਕਸ਼ਾ-ਰੇਹੜੀ ਤੇ ਸਵਾਰ ਹੋ ਕੇ ਭੀਖੀ ਵੱਲ ਆ ਰਹੇ ਸਨ। ਜਦੋਂ ਉਹ ਭੀਖੀ ਸੜਕ ਪਾਰ ਕਰਨ ਲੱਗੇ ਤਾਂ ਸਮਾਓਂ ਵਾਲੀ ਸਾਈਡ ਤੋਂ ਆ ਰਹੇ ਇਕ ਨਾਮਾਲੂਮ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਦੀ ਰੇਹੜੀ ਵਿਚ ਜ਼ੋਰਦਾਰ ਟੱਕਰ ਮਾਰ ਦਿੱਤੀ।
Publish Date: Fri, 21 Aug 2026 04:12 PM (IST)
Updated Date: Fri, 21 Aug 2026 04:23 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ - ਭੀਖੀ ‘ਚ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਮਾਮਲੇ ਵਿਚ ਥਾਣਾ ਭੀਖੀ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਮੁਦੱਈ ਭੁਪਿੰਦਰ ਸਿੰਘ ਵਾਸੀ ਸਮਾਓਂ ਨੇ ਦੱਸਿਆ ਕਿ ਲੰਘੀ 1 ਅਗਸਤ 2026 ਨੂੰ ਸਵੇਰੇ ਕਰੀਬ 10 ਵਜੇ ਉਨ੍ਹਾਂ ਦੇ ਪਿਤਾ ਵਿਸ਼ਾਖਾ ਸਿੰਘ ਆਪਣੇ ਘਰ ਤੋਂ ਰਿਕਸ਼ਾ-ਰੇਹੜੀ ਤੇ ਸਵਾਰ ਹੋ ਕੇ ਭੀਖੀ ਵੱਲ ਆ ਰਹੇ ਸਨ। ਜਦੋਂ ਉਹ ਭੀਖੀ ਸੜਕ ਪਾਰ ਕਰਨ ਲੱਗੇ ਤਾਂ ਸਮਾਓਂ ਵਾਲੀ ਸਾਈਡ ਤੋਂ ਆ ਰਹੇ ਇਕ ਨਾਮਾਲੂਮ ਮੋਟਰਸਾਈਕਲ ਚਾਲਕ ਨੇ ਉਨ੍ਹਾਂ ਦੀ ਰੇਹੜੀ ਵਿਚ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਸ ਹਾਦਸੇ ’ਚ ਗੰਭੀਰ ਸੱਟਾਂ ਲੱਗਣ ਕਾਰਨ ਵਿਸ਼ਾਖਾ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਸਮੇਂ ਮੋਟਰਸਾਈਕਲ ਚਾਲਕ ਦੀ ਪਛਾਣ ਨਾ ਹੋਣ ਕਰਕੇ ਪੁਲਿਸ ਵੱਲੋਂ ਪਹਿਲਾਂ 194 ਬੀਐੱਨਐੱਸਐੱਸ ਤਹਿਤ ਕਾਰਵਾਈ ਕੀਤੀ ਗਈ ਸੀ। ਲੇਕਿਨ ਹੁਣ ਪਰਿਵਾਰ ਵੱਲੋਂ ਆਪਣੇ ਪੱਧਰ ਤੇ ਕੀਤੀ ਗਈ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਉਕਤ ਮੋਟਰਸਾਈਕਲ (ਸਪਲੈਂਡਰ ਨੰਬਰ ਪੀਬੀ 51ਸੀ 3213) ਨੂੰ ਮਲਕੀਤ ਸਿੰਘ ਵਾਸੀ ਰੂੜੇਕੇ ਕਲਾਂ ਚਲਾ ਰਿਹਾ ਸੀ, ਜਿਸ ਨੇ ਲਾਪ੍ਰਵਾਹੀ ਤੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਲਿਆ ਕੇ ਰੇਹੜੀ ’ਚ ਮਾਰਿਆ ਸੀ। ਇਸ ਤੇ ਥਾਣਾ ਭੀਖੀ ਦੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮਿਤੀ 20 ਅਗਸਤ 2026 ਨੂੰ ਮਲਕੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਅਧਿਕਾਰੀ ਨਛੱਤਰ ਸਿੰਘ ਅਨੁਸਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।