- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਦੋਂ ਉਹ ਪਿੰਡ ਕੋਟੜਾ ਕਲਾਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਇਕ ਅਣਪਛਾਤੇ ਵਿਅਕਤੀ ਵੱਲੋਂ ਕਾਰ ਬਹੁਤ ਹੀ ਤੇਜ਼ ਰਫ਼ਤਾਰ ਤੇ ਅਣਗਹਿਲੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ’ਚ ਸਿੱਧੀ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ’ਚ ਉਸ ਦੇ ਪਤੀ ਦੇ ਗੰਭੀਰ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਿਹਤ ਵਿਭਾਗ ਦੇ ਮੁਲਾਜ਼ਮ ਦੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਸਪੈਂਸਰੀਆਂ ਚੈੱਕ ਕਰਨ ਜਾਂਦੇ ਸਮੇਂ ਅਣਪਛਾਤੇ ਕਾਰ ਚਾਲਕ ਵੱਲੋਂ ਮਾਰੀ ਗਈ ਟੱਕਰ ਕਾਰਨ ਹੋਈ ਮੌਤ ਮਗਰੋਂ ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ’ਚ ਕਿਰਨਜੀਤ ਕੌਰ ਵਾਸੀ ਬਠਿੰਡਾ ਰੋਡ ਮਾਨਸਾ ਕੈਂਚੀਆਂ ਨੇ ਦੱਸਿਆ ਹੈ ਕਿ ਉਸ ਦਾ ਪਤੀ ਭੋਲਾ ਸਿੰਘ ਸਿਹਤ ਵਿਭਾਗ ’ਚ ਕੰਮ ਕਰਦਾ ਸੀ ਅਤੇ 11 ਸਤੰਬਰ 2026 ਨੂੰ ਉਸ ਦਾ ਪਤੀ ਭੀਖੀ ਏਰੀਆ ’ਚ ਡਿਸਪੈਂਸਰੀਆਂ ਦੀ ਚੈਕਿੰਗ ਕਰਨ ਲਈ ਆਪਣੇ ਮੋਟਰਸਾਈਕਲ (ਪੀਬੀ03-ਜੇ-5509) 'ਤੇ ਗਏ ਹੋਏ ਸਨ। ਜਦੋਂ ਉਹ ਪਿੰਡ ਕੋਟੜਾ ਕਲਾਂ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਇਕ ਅਣਪਛਾਤੇ ਵਿਅਕਤੀ ਵੱਲੋਂ ਕਾਰ ਬਹੁਤ ਹੀ ਤੇਜ਼ ਰਫ਼ਤਾਰ ਤੇ ਅਣਗਹਿਲੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ’ਚ ਸਿੱਧੀ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ’ਚ ਉਸ ਦੇ ਪਤੀ ਦੇ ਗੰਭੀਰ ਸੱਟਾਂ ਲੱਗੀਆਂ ਤੇ ਮੋਟਰਸਾਈਕਲ ਦਾ ਵੀ ਕਾਫ਼ੀ ਨੁਕਸਾਨ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ 12 ਸਤੰਬਰ 2026 ਨੂੰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਥਾਣਾ ਭੀਖੀ ਵੱਲੋਂ ਮ੍ਰਿਤਕ ਦੀ ਪਤਨੀ ਕਿਰਨਜੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।