- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਾਥੀ ਅਧਿਕਾਰੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਬੇਅੰਤ ਕੌਰ ਦੇ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ , ਮਾਨਸਾ। ਮਾਨਸਾ ਵੂਮੈਨ ਸੈੱਲ ਵਿੱਚ ਤਾਇਨਾਤ ਐਸਐਚਓ ਬੇਅੰਤ ਕੌਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਦੁਖਦਾਈ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ 32 ਸਾਲਾ ਬੇਅੰਤ ਕੌਰ ਰਾਤ ਕਰੀਬ 1 ਵਜੇ ਮਾਨਸਾ ਤੋਂ ਆਪਣੇ ਪਿੰਡ ਮਾਈਸਰਖਾਨਾ ਵੱਲ ਜਾ ਰਹੀ ਸੀ। ਰਸਤੇ ਵਿੱਚ ਉਸਦੀ ਗੱਡੀ ਅੱਗੇ ਜਾ ਰਹੀ ਭੂੰਗ ਵਾਲੀ ਟਰਾਲੀ ਨਾਲ ਟਕਰਾ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ।
ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸਾਥੀ ਅਧਿਕਾਰੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਬੇਅੰਤ ਕੌਰ ਦੇ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ।
ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੇਅੰਤ ਕੌਰ ਆਪਣੇ ਫਰਜ਼ ਪ੍ਰਤੀ ਸਮਰਪਿਤ ਅਤੇ ਇਮਾਨਦਾਰ ਅਧਿਕਾਰੀ ਵਜੋਂ ਜਾਣੀ ਜਾਂਦੀ ਸੀ।