ਜੂਟ ਦੀਆਂ ਵਸਤੂਆਂ ਬਣਾਉਣ ਬਾਰੇ ਦਿੱਤੀ ਸਿਖਲਾਈ
ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ
Publish Date: Mon, 09 Mar 2026 06:39 PM (IST)
Updated Date: Tue, 10 Mar 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੇਂਡੂ ਸਵੈ ਰੁਜ਼ਗਾਰ ਸਿਖਲਾਈ ਸੰਸਥਾ (ਆਰਸੈਟੀ) ਮਾਨਸਾ ਵੱਲੋਂ ਆਪਣੇ ਕੈਂਪ ਵਿੱਚ ਜੂਟ ਪ੍ਰੋਡਕਟ ਬਣਾਉਣ ਲਈ ਸਿਖਲਾਈ ਪ਼੍ਰੋਗਰਾਮ ਕਰਵਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਸਰਬਜੀਤ ਕੌਰ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਦਾ ਮੁੱਖ ਉਦੇਸ਼ ਪਿੰਡਾਂ ਦੇ ਨੌਜਵਾਨਾਂ ਤੇ ਮਹਿਲਾਵਾਂ ਨੂੰ ਸਵੈ ਰੋਜ਼ਗਾਰ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਹੱਥਕਲਾ ਆਧਾਰਿਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਜੂਟ ਨਾਲ ਬਣਨ ਵਾਲੀਆਂ ਵੱਖ ਵੱਖ ਵਰਤੋਂ ਯੋਗ ਅਤੇ ਸਜਾਵਟੀ ਵਸਤੂਆਂ ਬਣਾਉਣ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਟ੍ਰੇਨਿੰਗਾਂ ਦਾ ਉਦੇਸ਼ ਨੌਜਵਾਨਾਂ ਤੇ ਮਹਿਲਾਵਾਂ ਨੂੰ ਹੁਨਰਮੰਦ ਬਣਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣਾ ਹੈ। ਉਨ੍ਹਾਂ ਨੇ ਸਿਖਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਟ੍ਰੇਨਿੰਗ ਦੌਰਾਨ ਸਿੱਖੇ ਹੁਨਰਾਂ ਦਾ ਇਸਤੇਮਾਲ ਕਰਕੇ ਆਪਣੇ ਖੁਦ ਦੇ ਰੁਜ਼ਗਾਰ ਦੀ ਸ਼ੁਰੂਆਤ ਕਰਨ ਤੇ ਹੋਰ ਲੋਕਾਂ ਲਈ ਵੀ ਰੁਜ਼ਗਾਰ ਦੇ ਮੌਕੇ ਪੈਦਾ ਕਰਨ। ਇਸ ਮੌਕੇ ਅਨੀਲ ਕੁਮਾਰ ਤੇ ਟ੍ਰੇਨਰ ਮੈਡਮ ਗਗਨਦੀਪ ਕੌਰ ਵੀ ਮੌਜੂਦ ਸਨ।