- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚਾ, ਮਜ਼ਦੂਰਾਂ, ਮੁਲਾਜ਼ਮਾਂ

ਚਤਰ ਸਿੰਘ, ਪੰਜਾਬੀ ਜਾਗਰਣ, ਬੁਢਲਾਡਾ : ਸੰਯੁਕਤ ਕਿਸਾਨ ਮੋਰਚਾ, ਮਜ਼ਦੂਰਾਂ, ਮੁਲਾਜ਼ਮਾਂ, ਮੈਡੀਕਲ ਪ੍ਰੈਕਟੀਸ਼ਨਰਜ਼, ਐਫ਼ਸੀਆਈ, ਪੰਜਾਬ ਪੱਲੇਦਾਰ ਯੂਨੀਅਨ, ਗੱਲਾਂ ਮਜ਼ਦੂਰ ਯੂਨੀਅਨ, ਪੈਨਸ਼ਨਰ ਐਸੋਸੀਏਸ਼ਨ ਅਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਸਾਂਝੇ ਤੌਰ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਬਹਾਦਰੀ ਨੂੰ ਨਮਨ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਦੀ ਪ੍ਰਧਾਨਗੀ ਲਛਮਣ ਸਿੰਘ ਚੱਕ ਅਲੀਸ਼ੇਰ, ਅਮਰੀਕ ਸਿੰਘ ਫਫੜੇ ਤੇ ਪਰਸ਼ੋਤਮ ਸਿੰਘ ਗਿੱਲ ਨੇ ਕੀਤੀ। ਆਗੂਆਂ ਨੇ ਬੋਲਦਿਆਂ ਕਿਹਾ ਕਿ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਅਮਰੀਕਾ ਭਾਰਤ ਮੁਕਤ ਵਪਾਰ ਸਮਝੌਤਾ ਕਰਕੇ ਮੌਤ ਦੇ ਮੂੰਹ ਵੱਲ ਧੱਕ ਰਿਹਾ ਹੈ, ਜਿਸ ਨੂੰ ਇਨਸਾਫ਼ਪਸੰਦ ਲੋਕ ਕਦੇ ਵੀ ਸਹਿਣ ਨਹੀਂ ਕਰਨਗੇ ਤੇ ਆਉਣ ਵਾਲੇ ਸਮੇਂ ਵਿੱਚ ਹੋਰ ਲਾਮਬੰਦੀ ਕਰਕੇ ਸਾਮਰਾਜਵਾਦ ਤੇ ਉਨ੍ਹਾਂ ਦੇ ਝੋਲੀ ਚੁੱਕਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ ਤੇ ਲੋਕ ਪੱਖੀ ਸਮਾਜਵਾਦ ਸਿਰਜਣ ਲਈ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਯਤਨਸ਼ੀਲ ਰਹਿਣਗੇ। ਅਮਰੀਕਾ ਦੇ ਰਾਸ਼ਟਰਪਤੀ ਟਰੰਪ, ਨੇਤਨਯਾਹੂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਮਰਾਜੀ ਸ਼ਕਤੀਆਂ ਤੇ ਪੂੰਜੀਪਤੀਆਂ ਦੇ ਫ਼ਾਇਦੇ ਲਈ ਇੱਕੋ ਰਾਹ ਤੇ ਚੱਲਕੇ ਮਿਹਨਤੀ ਲੋਕਾਂ ਨੂੰ ਆਰਥਿਕ ਸੰਕਟ ਵੱਲ ਧੱਕ ਰਹੇ ਹਨ। ਦੁਨੀਆ ਦੇ ਛੋਟੇ ਅਤੇ ਕਮਜ਼ੋਰ ਦੇਸ਼ਾਂ ਦੇ ਕੁਦਰਤੀ ਸੋਮਿਆਂ ਜਿਵੇਂ ਪਟਰੋਲ, ਗੈਸ ਤੇ ਵਡਮੁੱਲੇ ਖਣਿਜ ਪਦਾਰਥਾਂ ਨੂੰ ਡਰਾ ਧਮਕਾ ਕੇ ਹਥਿਆਉਣਾ ਚਾਹੁੰਦੇ ਹਨ। ਇਸ ਲਈ ਇੰਨ੍ਹਾਂ ਨੂੰ ਰਾਜ ਸੱਤਾ ਤੋਂ ਦੂਰ ਕਰਨ ਲਈ ਵੱਡੇ ਸੰਘਰਸ਼ਾਂ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਹੱਕ ਮੰਗਦੇ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਪੈਨਸ਼ਨਰਾ ਅਤੇ ਹਰ ਇੱਕ ਵਰਗ ਲਈ ਕੀਤੀਆਂ ਗਰੰਟੀਆ ਤੋਂ ਸਰਕਾਰ ਬੁਰ੍ਹੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਹੱਕ ਮੰਗਦੇ ਲੋਕਾਂ ਤੇ ਲਾਠੀਚਾਰਜ ਚਾਰਜ ਕਰਕੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ। ਭਾਜਪਾ ਦੀ ਬੀ ਟੀਮ ਦਾ ਚਿਹਰਾ ਹੋਣ ਦਾ ਸਬੂਤ ਹੋਈ ਹੈ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ ਮੰਦਰਾਂ, ਜਗਸੀਰ ਸਿੰਘ ਰਾਏਕੇ, ਭੁਪਿੰਦਰ ਸਿੰਘ ਗੁਰਨੇ ਖੇਤ ਮਜ਼ਦੂਰ ਸਭਾ ਦੇ ਆਗੂ ਸੀਤਾਰਾਮ ਗੋਬਿੰਦਪੁਰਾ, ਪੰਜਾਬ ਕਿਸਾਨ ਸਭਾ ਦੇ ਆਗੂ ਜਗਸੀਰ ਸਿੰਘ ਬੀਕੇਯੂ ਡਕੌਂਦਾ ਦੇ ਜਗਰਾਜ ਸਿੰਘ, ਬੀਕੇਯੂ ਰਾਜੇਵਾਲ ਦੇ ਦਿਲਬਾਗ ਸਿੰਘ ਕਲੀਪੁਰ, ਕ੍ਰਾਂਤੀਕਾਰੀ ਕਿਸਾਨ ਸਭਾ ਦੇ ਜਗਰਾਜ ਸਿੰਘ, ਮਜ਼ਦੂਰ ਮੁਕਤੀ ਮੋਰਚਾ ਦੇ ਜੀਤ ਸਿੰਘ ਬੋਹਾ, ਐੱਫਸੀਆਈ ਪੱਲੇਦਾਰ ਯੂਨੀਅਨ ਦੇ ਸਰੇਸ ਸਿੰਘ, ਕ੍ਰਿਸ਼ਨ ਕੁਮਾਰ, ਭੋਲਾ ਸਿੰਘ, ਕਸ਼ਮੀਰ ਸਿੰਘ ਸੈਕਟਰੀ ਪੰਜਾਬ ਪੱਲੇਦਾਰ ਯੂਨੀਅਨ ਦੇ ਨਿਰਮਲ ਸਿੰਘ ਸੈਕਟਰੀ ਅੰਮ੍ਰਿਤਪਾਲ ਸਿੰਘ ਮੈਡੀਕਲ ਪ੍ਰੈਕਟੀਸ਼ਨਰਜ਼ ਬਲਾਕ ਬੁਢਲਾਡਾ ਦੇ ਪ੍ਰਧਾਨ ਸੁਰਜੀਤ ਸਿੰਘ, ਬਰੇਟਾ ਦੇ ਪ੍ਰੇਮ ਸਿੰਘ ਕਿਸਨ ਗੜ, ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ ਪ੍ਰੈੱਸ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਹਾਕਮ ਵਾਲਾ, ਪ੍ਰਗਟ ਸਿੰਘ ਪ੍ਰਧਾਨ ਪੈਨਸ਼ਨਰ ਐਸੋਸੀਏਸ਼ਨ, ਰਘੂਨਾਥ ਸਿੰਗਲਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਰਘਬੀਰ ਸਿੰਘ, ਮੇਲਾ ਸਿੰਘ ਫਫੜੇ ਤੇ ਨਾਤਾ ਸਿੰਘ ਨੇ ਇਨਕਲਾਬੀ ਗੀਤ ਪੇਸ਼ ਕੀਤੇ।