ਸੜਕ ਹਾਦਸੇ ’ਚ ਇਕ ਦੀ ਮੌਤ, ਦੋ ਜ਼ਖ਼ਮੀ
ਅੱਜ ਸ਼ਾਮ ਸਰਦੂਲਗੜ੍ਹ ਤੋਂ ਸਿਰਸਾ ਰੋਡ ਤੇ
Publish Date: Wed, 15 Apr 2026 08:31 PM (IST)
Updated Date: Thu, 16 Apr 2026 04:09 AM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਅੱਜ ਸ਼ਾਮ ਸਰਦੂਲਗੜ੍ਹ ਤੋਂ ਸਿਰਸਾ ਰੋਡ ’ਤੇ ਇਕ ਟਰੱਕ ਤੇ ਮੋਟਰਸਾਈਕਲ ਵਿਚਾਲੇ ਟੱਕਰ ਹੋ ਗਈ, ਜਿਸ ਨਾਲ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਕੇ ਤੇ ਮੌਤ ਹੋ ਗਈ। ਜਦਕਿ ਉਸ ਨਾਲ ਸਵਾਰ ਇਕ ਔਰਤ ਤੇ ਬੱਚਾ ਗੰਭੀਰ ਜ਼ਖਮੀ ਹੋ ਗਏ। ਇਸ ਸਬੰਧੀ ਸਿਵਲ ਹਸਪਤਾਲ ’ਚ ਮੌਜੂਦ ਡਿਊਟੀ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਸਬੰਧੀ ਉਨ੍ਹਾਂ ਕੋਲ ਇਕ ਵਿਅਕਤੀ ਅਰਸ਼ਪ੍ਰੀਤ ਪੁੱਤਰ ਮੋਹਨ ਲਾਲ ਉਮਰ ਲਗਭਗ 33 ਸਾਲ ਪਿੰਡ ਆਲੂਪੁਰ ਦੀ ਮੌਤ ਹੋ ਗਈ ਅਤੇ ਉਨ੍ਹਾਂ ਦੇ ਨਾਲ ਮੋਟਰਸਾਈਕਲ ਤੇ ਸਵਾਰ ਉਸ ਦੀ ਪਤਨੀ ਸੁੱਖੋ ਉਮਰ 23 ਸਾਲ ਪੁੱਤਰ ਯੁਵਰਾਜ ਸਿੰਘ ਉਮਰ ਇੱਕ ਸਾਲ ਦੋ ਮਹੀਨੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਮੁੱਢਲੀ ਡਾਕਟਰੀ ਮਦਦ ਦੇਣ ਉਪਰੰਤ ਮਾਨਸਾ ਦੇ ਸਿਵਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਹੈ। ਅਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਜਿਸ ਦਾ ਕੱਲ ਨੂੰ ਪੋਸਟਮਾਰਟਮ ਕੀਤਾ ਜਾਵੇਗਾ। ਥਾਣਾ ਸਰਦੂਲਗੜ੍ਹ ਦੇ ਮੁੱਖ ਮੁਨਸ਼ੀ ਤੋਂ ਮਿਲੀ ਜਾਣਕਾਰੀ ਅਨੁਸਾਰ ਐਕਸੀਡੈਂਟ ਦੌਰਾਨ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਟਰੱਕ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।