ਡਰਾਈਵਰਾਂ ਦੀਆਂ ਅੱਖਾਂ ਦੀ ਕੀਤੀ ਜਾਂਚ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ
Publish Date: Sat, 17 Jan 2026 06:03 PM (IST)
Updated Date: Sun, 18 Jan 2026 04:11 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਗੁਰੂ ਨਾਨਕ ਦੇਵ ਟਰੱਕ ਯੂਨੀਅਨ ਭੀਖੀ ਵਿਖੇ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ ਗਿਆ।ਸਿਵਲ ਹਸਪਤਾਲ ਮਾਨਸਾ ਤੋਂ ਅਥਾਲਮਿਕ ਅਫ਼ਸਰ ਅਭਿਸ਼ੇਕ ਕੁਮਾਰ ਨੇ ਡਰਾਇਵਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਇਸ ਮੌਕੇ ਸਮੂਹ ਡਰਾਇਵਰਾਂ ਨੂੰ ਟ੍ਰੈਫ਼ਿਕ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ ਗਿਆ ਤਾਂ ਜੋ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।