- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਐਸ.ਡੀ.ਕੇ.ਐਲ. ਡੀ.ਏ.ਵੀ. ਸੀਨੀਅਰ ਸੈਕੰਡਰੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਐੱਸਡੀਕੇਐੱਲ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਾਨਸਾ ਵਿੱਚ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ‘ਭਾਰਤ ਦੇ ਸੱਚੇ ਨਾਇਕ’ ਵਿਸ਼ੇ ’ਤੇ ਇੱਕ ਵਿਸ਼ੇਸ਼ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਦਾ ਉਦੇਸ਼ ਬੱਚਿਆਂ ਨੂੰ ਦੇਸ਼ ਦੀਆਂ ਮਹਾਨ ਹਸਤੀਆਂ ਦੇ ਜੀਵਨ, ਸੰਘਰਸ਼, ਉਪਲੱਬਧੀਆਂ ਅਤੇ ਯੋਗਦਾਨ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਚੰਗੇ ਗੁਣ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ।
ਇਸ ਗਤੀਵਿਧੀ ਵਿੱਚ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਮਹਾਤਮਾ ਗਾਂਧੀ, ਸੁਭਾਸ਼ ਚੰਦਰ ਬੋਸ, ਚੰਦਰਸ਼ੇਖਰ ਆਜ਼ਾਦ, ਸਰੋਜਨੀ ਨਾਇਡੂ, ਕਲਪਨਾ ਚਾਵਲਾ ਅਤੇ ਕਿਰਨ ਬੇਦੀ ਵਰਗੀਆਂ ਪ੍ਰੇਰਣਾਦਾਇਕ ਹਸਤੀਆਂ ਦਾ ਰੂਪ ਧਾਰਨ ਕੀਤਾ। ਬੱਚਿਆਂ ਨੇ ਉਨ੍ਹਾਂ ਦੀ ਵਸਤੂਆਂ ਅਤੇ ਪਹਿਰਾਵੇ ਪਹਿਨ ਕੇ ਮੰਚ ’ਤੇ ਉਨ੍ਹਾਂ ਦੇ ਜੀਵਨ, ਕੰਮਾਂ ਅਤੇ ਉਪਲੱਬਧੀਆਂ ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਵਿਨੋਦ ਰਾਣਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸਾਡੇ ਦੇਸ਼ ਦੀਆਂ ਮਹਾਨ ਹਸਤੀਆਂ ਨੇ ਆਪਣੇ-ਆਪਣੇ ਖੇਤਰ ਵਿੱਚ ਮਿਹਨਤ, ਹਿੰਮਤ ਅਤੇ ਲਗਨ ਨਾਲ ਆਪਣੀ ਪਛਾਣ ਬਣਾਈ। ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਹਮੇਸ਼ਾ ਚੰਗੇ ਕੰਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।