- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿਛਲੇ

ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਬੁਢਲਾਡਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿਛਲੇ ਚਾਰ ਸਾਲਾਂ ਤੋਂ ਕਰਵਾਏ ਗਏ ਕੰਮਾਂ ਨੂੰ ਦੇਖਦੇ ਹੋਏ ਪਿੰਡ ਕਲੀਪੁਰ ਵਿਖੇ ਪਿੰਡ ਦੀਆਂ ਔਰਤਾਂ ਵੱਲੋਂ ਇਕੱਠੇ ਹੋ ਕੇ ਢੋਲ ਵਜਾ ਕੇ ਅਤੇ ਖੁਸ਼ੀ ਵਿਚ ਲੱਡੂ ਵੰਡੇ। ਇਸ ਮੌਕੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਹਲਕਾ ਬੁਢਲਾਡਾ ਨੇ ਔਰਤਾਂ ਨਾਲ ਖੁਸ਼ੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਔਰਤਾਂ ਪ੍ਰਤੀ ਵਚਨਬੱਧ ਹੈ। ਆਪਣਾ ਕਾਰੋਬਾਰ, ਆਪਣੀ ਪਛਾਣ, ਸਕੀਮ ਤਹਿਤ ਸੈਂਕੜੇ ‘ਉੱਦਮੀ ਔਰਤਾਂ" ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਆ ਹੈ। ਭਗਵੰਤ ਸਿੰਘ ਮਾਨ ਔਰਤਾਂ ਦਾ ਬਹੁਤ ਸਤਿਕਾਰ ਕਰਦੇ ਹਨ। ਉਨ੍ਹਾਂ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਪੂਰਾ ਕਰਕੇ ਆਪਣਾ ਵਾਅਦਾ ਨਿਭਾਇਆ ਹੈ ਅਤੇ ਐਸ.ਸੀ ਔਰਤਾਂ ਨੂੰ 1500 ਰੁਪਏ ਹਰ ਮਹੀਨੇ ਦੇਣ ਦਾ ਐਲਾਨ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਣਦੇ ਹਨ ਕੀ 1000 ਜਾਂ 1500 ਰੁਪਏ ਦੀ ਉਨ੍ਹਾਂ ਔਰਤਾਂ ਲਈ ਕੀ ਅਹਿਮੀਅਤ ਹੈ। ਜਿਨਾਂ ਨੇ ਇਸ 1000-1500 ਰੁਪਏ ਨਾਲ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਹੈ। ਅੱਜ ਔਰਤ ਸਮਾਜ ਦੇ ਵਿੱਚ ਬਰਾਬਰ ਦੀ ਹਿੱਸੇਦਾਰ ਹੈ ਅਤੇ ਘਰ ਚਲਾਉਣ ਲਈ ਵੀ ਬਰਾਬਰ ਦੀ ਹਿੱਸੇਦਾਰੀ ਚੁੱਕ ਰਹੀ ਹੈ। ਅੱਜ ਸਮਾਜ ਨੂੰ ਅੱਗੇ ਵਧਾਉਣ ਲਈ ਔਰਤਾਂ ਦਾ ਅੱਗੇ ਆਉਣਾ ਬਹੁਤ ਜਰੂਰੀ ਹੈ। ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਔਰਤਾਂ ਦਾ ਇਕੱਠ ਦੇਖ ਕੇ ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੀ ਔਰਤ ਜੇਕਰ ਖੁੱਲ ਕੇ ਅੱਗੇ ਆਉਂਦੀ ਹੈ ਤਾਂ ਪੰਜਾਬ ਨੂੰ ਤਰੱਕੀਆਂ ਦੇ ਰਾਹ ਤੋਂ ਨਹੀਂ ਰੋਕਿਆ ਜਾ ਸਕਦਾ। ਉਨ੍ਹਾਂ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਪਿੰਡ ਵਿੱਚ ਕਰਵਾਏ ਗਏ ਵਿਕਾਸ ਕੰਮਾਂ ਬਾਰੇ ਵੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਤੇ ਪਿੰਡ ਦੇ ਵਿਕਾਸ ਲਈ ਹੋਰ ਗਰਾਂਟਾਂ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਅਮਰਜੀਤ ਕੌਰ, ਸੀਮਾ ਕੌਰ, ਸੰਦੀਪ ਕੌਰ, ਰਮਨਦੀਪ ਕੌਰ, ਪਰਮਜੀਤ ਕੌਰ, ਜਸਵੀਰ ਕੌਰ, ਗੁਰਮੀਤ ਕੌਰ ,ਕਰਮਜੀਤ ਕੌਰ, ਸੁਖਚੈਨ ਕੌਰ, ਸੁਖਬੀਰ ਕੌਰ ,ਬੇਅੰਤ ਕੌਰ , ਅਮਰਜੀਤ ਕੌਰ ,ਮੀਨਾ ਕੌਰ, ਸ਼ਕੁੰਤਲਾ ਦੇਵੀ, ਛਿੰਦਰ ਕੌਰ, ਵੀਰਪਾਲ ਕੌਰ, ਪਰਮਜੀਤ ਕੌਰ, ਅਮਰਜੀਤ ਕੌਰ, ਦੀਪੀ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਕਿਰਨਜੀਤ ਕੌਰ, ਜਸਵੰਤ ਕੌਰ, ਗੁਰਵਿੰਦਰ ਕੌਰ, ਸਰਪੰਚ ਰਾਜਵਿੰਦਰ ਸਿੰਘ, ਸਮੂਹ ਗ੍ਰਾਮ ਪੰਚਾਇਤ ਤੋਂ ਇਲਾਵਾ ਸੋਹਣਾ ਸਿੰਘ ਕਲੀਪੁਰ ਚੇਅਰਮੈਨ ਕੋਪਰੇਟਿਵ ਬੈਂਕ ਜ਼ਿਲ੍ਹਾ ਮਾਨਸਾ, ਕਲੱਬ ਪ੍ਰਧਾਨ ਕਸ਼ਮੀਰ ਸਿੰਘ, ਮਨਜਿੰਦਰ ਸਿੰਘ, ਸੁਖਚੈਨ ਸਿੰਘ, ਗੁਰਤੇਜ ਸਿੰਘ, ਆਤਮਾ ਸਿੰਘ, ਕ੍ਰਿਸ਼ਨ ਸਿੰਘ, ਡਾਕਟਰ ਪਰਮਜੀਤ ਸਿੰਘ, ਬਹਾਦਰ ਸਿੰਘ, ਇਕਬਾਲ ਫੌਜੀ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ; ਮਿਸ਼ਰਾ ਸਿੰਘ, ਗੁਰਬਾਜ ਫੌਜੀ, ਬਲਵਿੰਦਰ ਸਿੰਘ ਕੁਲਾਣਾ, ਵੀ ਔਰਤਾਂ ਦੀ ਖੁਸ਼ੀ ਵਿੱਚ ਹਾਜ਼ਰ ਹੋਏ।