ਨਾਜਾਇਜ਼ ਪਿਸਤੌਲਾਂ ਦੀ ਬਰਾਮਦਗੀ ਕਰਕੇ ਦੋ ਮੁਲਜ਼ਮ ਕਾਬੂ ਮਾਨਸਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ
Publish Date: Tue, 08 Sep 2026 06:42 PM (IST)
Updated Date: Tue, 08 Sep 2026 06:43 PM (IST)
ਮਾਨਸਾ ਪੁਲਿਸ ਵੱਲੋਂ 4 ਪਿਸਤੌਲਾਂ .32 ਬੋਰ, 13 ਰੌਂਦ ਅਤੇ ਇੱਕ ਪਿਸਤੌਲ 315 ਬੋਰ ਬਰਾਮਦ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮਾਨਸਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਪਿਸਤੌਲ .32 ਬੋਰ ਸਮੇਤ 13 ਰੌਂਦ ਤੇ ਇਕ ਪਿਸਤੌਲ .315 ਬੋਰ (ਦੇਸੀ ਕੱਟਾ) ਬਰਾਮਦ ਕੀਤਾ ਗਿਆ ਹੈ। ਐੱਸਐੱਸਪੀ ਮਾਨਸਾ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐਂਟੀ-ਨਾਰਕੋਟਿਕ ਸੈੱਲ ਮਾਨਸਾ ਦੀ ਟੀਮ ਨੇ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਕਾਬੂ ਕੀਤਾ। ਪੁਲਿਸ ਵੱਲੋਂ ਦੱਸਿਆ ਗਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਐਸਐਸਪੀ ਮਾਨਸਾ ਵੈਭਵ ਚੌਧਰੀ ਨੇ ਦੱਸਿਆ ਕਿ ਸੀਆਈਏ ਸਟਾਫ਼ ਮਾਨਸਾ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮ ਨੇ ਮੁਲਜ਼ਮਾਂ ਅੰਮ੍ਰਿਤਪਾਲ ਸਿੰਘ ਉਰਫ਼ ਜੈਕੀ ਵਾਸੀ ਵਾਰਡ ਨੰਬਰ.09 ਨੇੜੇ ਪੁਰਾਣੀ ਚੁੰਗੀ ਲਲੂਆਣਾ ਰੋਡ ਮਾਨਸਾ ਅਤੇ ਕੁਲਦੀਪ ਸਿੰਘ ਉਰਫ਼ ਘੁੱਗੀ ਵਾਸੀ ਪਿੰਡ ਮੂਸਾ ਜ਼ਿਲ੍ਹਾ ਮਾਨਸਾ ਨੂੰ ਕਾਬੂ ਕਰਕੇ 4 ਪਿਸਤੌਲ .32 ਬੋਰ ਸਮੇਤ 13 ਰੌਂਦ ਅਤੇ ਇੱਕ ਪਿਸਤੌਲ 315 ਬੋਰ (ਦੇਸੀ ਕੱਟਾ) ਬਰਾਮਦ ਕੀਤਾ। ਪੁਲਿਸ ਮੁਤਾਬਕ ਦੋਸ਼ੀਆਂ ਕੋਲੋਂ ਬਰਾਮਦ ਹਥਿਆਰਾਂ ਸਬੰਧੀ ਥਾਣਾ ਸਿਟੀ-2 ਮਾਨਸਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਪਿਛੋਕੜ ਅਤੇ ਹਥਿਆਰਾਂ ਦੇ ਸਰੋਤ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਮਾਨਸਾ ਪੁਲਿਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਅਜਿਹੇ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।