ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਕਾਬੂ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਦੂਲਗੜ੍ਹ
Publish Date: Wed, 14 Jan 2026 06:56 PM (IST)
Updated Date: Thu, 15 Jan 2026 04:09 AM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਦੂਲਗੜ੍ਹ ਪੁਲਿਸ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ। ਇਲਾਕੇ ਵਿੱਚ ਰੋਜ਼ਾਨਾ ਨਸ਼ੇ ਦੇ ਸੌਦਾਗਰਾਂ ਨੂੰ ਫੜ ਕੇ ਜੇਲ੍ਹ ਪਿੱਛੇ ਭੇਜਿਆ ਜਾ ਰਿਹਾ ਹੈ। ਇਸੇ ਮੁਹਿਮ ਤਹਿਤ ਬੀਤੀ ਕੱਲ੍ਹ ਸਰਦੂਲਗੜ੍ਹ ਪੁਲਿਸ ਵੱਲੋਂ ਦੋ ਨੌਜਵਾਨਾਂ ਨੂੰ 29 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਇਸ ਸਬੰਧੀ ਥਾਣਾ ਮੁਖੀ ਗਣੇਸ਼ਵਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਾਇਕ ਥਾਣੇਦਾਰ ਸਤਪਾਲ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਖੈਰਾ ਕੈਂਚੀਆਂ ਦੇ ਨੇੜੇ ਝਾੜੀਆਂ ਵਿੱਚ ਦੋ ਨੌਜਵਾਨ ਬੈਠੇ ਸਨ। ਸ਼ੱਕ ਦੇ ਆਧਾਰ ’ਤੇ ਜਦੋਂ ਇਨ੍ਹਾਂ ਨੂੰ ਕਾਬੂ ਕਰ ਪੁੱਛ ਪੜਤਾਲ ਕੀਤੀ ਤਾਂ ਇੰਨ੍ਹਾਂ ਕੋਲੋਂ 29 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੜਤਾਲ ਦੌਰਾਨ ਇੰਨ੍ਹਾਂ ਦੀ ਸ਼ਨਾਖਤ ਜਗਤਾਰ ਸਿੰਘ ਵਾਸੀ ਸਰਦੂਲਗੜ੍ਹ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਲੋਹਗੜ ਵਜੋਂ ਹੋਈ। ਦੋਨੋਂ ਨੌਜਵਾਨਾਂ ਖਿਲਾਫ਼ ਐਨਡੀਪੀਐਸ ਐਕਟ ਅਧੀਨ ਪਰਚਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਥਾਣਾ ਮੁਖੀ ਨੇ ਨਸ਼ੇ ਦੇ ਸੌਦਾਗਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਜਾਂ ਤਾਂ ਇਲਾਕਾ ਛੱਡ ਜਾਣ ਜਾਂ ਫ਼ਿਰ ਨਸ਼ੇ ਦਾ ਕਾਰੋਬਾਰ ਨਹੀਂ ਤਾਂ ਫੇਰ ਜੇਲ੍ਹ ਜਾਣ ਲਈ ਤਿਆਰ ਰਹਿਣ।