ਪੱਤਰ ਪੇ੍ਰਕ, ਮਾਨਸਾ : ਐਂਟੀਨਾਰਕੋਟਿਕ ਸੈੱਲ ਮਾਨਸਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਗੁਰਮੀਤ ਸਿੰਘ ਵਾਸੀ ਪਿੰਡ ਲਖਮੀਰਵਾਲਾ ਕੋਲੋਂ 2500 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਥਾਣਾ ਝੁਨੀਰ ਵਿਖੇ ਉਸ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ। ਇਸੇ ਤਰ੍ਹਾਂ ਥਾਣਾ ਝੁਨੀਰ ਸਬ ਇੰਸਪੈਕਟਰ ਰਜਿੰਦਰ ਸਿੰਘ ਨੇ ਜੰਟਾ ਸਿੰਘ ਵਾਸੀ ਭੀਖੀ ਕੋਲੋਂ 20 ਗ੍ਰਾਮ ਸਮੈਕ ਬਰਾਮਦ ਕਰਕੇ ਉਸ ਵਿਰੁੱਧ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਹੈ।