ਕਾਰ ਦੁਆਰਾ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਨਾਲ ਦੋ ਸਕੇ ਭਰਾਵਾਂ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ
ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ਤਿੰਨਕੋਨੀ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕਾਰ ਦੁਆਰਾ ਦੋ ਮੋਟਰਸਾਈਕਲ ਸਵਾਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਤੁਰੰਤ ਬਾਅਦ ਲੋਕਾਂ ਦੀ ਭੀੜ ਲੱਗ ਗਈ। ਇਸ ਦਾ ਪਤਾ ਲੱਗਣ ‘ਤੇ ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਵੀ ਮੌਕੇ ‘ਤੇ ਪੁੱਜ ਗਈ ਅਤੇ ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
Publish Date: Sat, 07 Feb 2026 09:05 PM (IST)
Updated Date: Sat, 07 Feb 2026 09:08 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਬਰਨਾਲਾ ਸਿਰਸਾ ਨੈਸ਼ਨਲ ਹਾਈਵੇ ’ਤੇ ਮਾਨਸਾ ਤਿੰਨਕੋਨੀ ਨਜ਼ਦੀਕ ਇੱਕ ਤੇਜ਼ ਰਫ਼ਤਾਰ ਕਾਰ ਦੁਆਰਾ ਦੋ ਮੋਟਰਸਾਈਕਲ ਸਵਾਰਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਸ ਦੌਰਾਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਇਸ ਹਾਦਸੇ ਦੇ ਤੁਰੰਤ ਬਾਅਦ ਲੋਕਾਂ ਦੀ ਭੀੜ ਲੱਗ ਗਈ। ਇਸ ਦਾ ਪਤਾ ਲੱਗਣ ‘ਤੇ ਥਾਣਾ ਸਿਟੀ 2 ਮਾਨਸਾ ਦੀ ਪੁਲਿਸ ਵੀ ਮੌਕੇ ‘ਤੇ ਪੁੱਜ ਗਈ ਅਤੇ ਉਨ੍ਹਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਵੇਰਵੇ ਅਨੁਸਾਰ ਸ਼ਾਮ ਨੂੰ ਸਾਢੇ ਸੱਤ ਵਜੇ ਦੇ ਕਰੀਬ ਇੱਕ ਤੇਜ਼ ਰਫ਼ਤਾਰ ਕਾਰ ਸਿਰਸਾ ਦੀ ਤਰਫ਼ੋਂ ਆ ਰਹੀ ਸੀ ਅਤੇ ਤਿੰਨ ਕੋਣੀ ਦੇ ਨਜ਼ਦੀਕ ਠੂਠਿਆਂਵਾਲੀ ਰੋਡ ਤੋਂ ਨੈਸ਼ਨਲ ਹਾਈਵੇ ‘ਤੇ ਆਏ ਦੋ ਮੋਟਰਸਾਈਕਲ ਸਵਾਰਾਂ ਦੇ ਵਿੱਚ ਤੇਜ਼ੀ ਨਾਲ ਲਿਆ ਕੇ ਮਾਰੀ। ਇਸ ਦੌਰਾਨ ਹੀ ਮੋਟਰਸਾਈਕਲ ਸਵਾਰ ਬੁਰ੍ਹੀ ਤਰ੍ਹਾਂ ਦੂਰ ਜਾ ਕੇ ਡਿੱਗੇ। ਇਸ ਦੇ ਬਾਅਦ ਭੀੜ ਹੋ ਗਈ ਅਤੇ ਦੋਨੋਂ ਮੋਟਰਸਾਈਕਲ ਸਵਾਰਾਂ ਨੂੰ ਉਥੋਂ ਸਿਵਲ ਹਸਪਤਾਲ ’ਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਨ੍ਹਾਂ ਦੀ ਸ਼ਨਾਖ਼ਤ ਸਕੇ ਭਰਾਵਾਂ ਹਰਦੀਪ ਸਿੰਘ 30 ਸਾਲਾ ਅਤੇ ਗੁਰਦੀਪ ਸਿੰਘ 34 ਸਾਲਾ ਪੁੱਤਰ ਬਲਵਿੰਦਰ ਸਿੰਘ ਵਾਰਡ ਨੰਬਰ. 01 ਮਾਨਸਾ ਵੱਜੋਂ ਹੋਈ ਹੈ। ਇਸ ਮਾਮਲੇ ਵਿੱਚ ਥਾਣਾ ਸਿਟੀ - 2 ਮਾਨਸਾ ਪੁਲਿਸ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।