ਦੋ ਦਿਨਾ ਖੇਡ ਮੇਲੇ ਦੀ ਸਫ਼ਲਤਾ ’ਤੇ ਜੇਤੂਆਂ ਦੀ ਕੀਤੀ ਹੌਸਲਾ ਅਫ਼ਜ਼ਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ
Publish Date: Sun, 22 Mar 2026 05:57 PM (IST)
Updated Date: Mon, 23 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਫ਼ਲਤਾ ਪੂਰਵਕ ਚੱਲ ਰਹੇ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ (ਸੀਬੀਐਸਈ) ਕੋਟਧਰਮੂ, ਜ਼ਿਲ੍ਹਾ ਮਾਨਸਾ ਵਿਖੇ ਦੋ ਰੋਜ਼ਾ ਖੇਡ ਮੇਲਾ ਬੜੇ ਹੀ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਖੇਡ ਮੇਲੇ ਵਿੱਚ ਨਰਸਰੀ ਤੋਂ ਨੌਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪਹਿਲੇ ਦਿਨ ਨਰਸਰੀ ਤੋਂ ਦੂਜੀ ਜਮਾਤ ਦੇ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਅਤੇ ਰੁਚੀਕਰ ਮੁਕਾਬਲੇ ਕਰਵਾਏ ਗਏ, ਜਿਵੇਂ ਕਿ ਰਨਿੰਗ ਰੇਸ, ਰੇਡੀ ਟੂ ਸਕੂਲ, ਡੱਡੂ ਰੇਸ, ਬੈਕ ਰੇਸ ਅਤੇ ਪਿਕ ਦਾ ਬਾੱਲ ਆਦਿ। ਛੋਟੇ ਬੱਚਿਆਂ ਨੇ ਬੜੇ ਚਾਵ ਨਾਲ ਭਾਗ ਲਿਆ ਅਤੇ ਸਭ ਦਾ ਮਨ ਮੋਹ ਲਿਆ। ਦੂਸਰੇ ਦਿਨ ਤੀਜੀ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਲਈ 50 ਮੀਟਰ, 100 ਮੀਟਰ, 200 ਮੀਟਰ ਦੌੜਾਂ ਅਤੇ ਰੀਲੇੲ ਰੇਸ ਵਰਗੇ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਖੇਡਾਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡਾਂ ਦੀ ਭਾਵਨਾ ਨੂੰ ਦਰਸਾਇਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸੁਰਜੀਤ ਸਿੰਘ ਜੀ ਰਾਏਪੁਰ ਹਾਜ਼ਰ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਤੇ ਖੇਡਾਂ ਦੀ ਮਹੱਤਤਾ ਬਾਰੇ ਵੀ ਸੰਬੋਧਿਤ ਕੀਤਾ। ਸਕੂਲ ਪ੍ਰਿੰਸੀਪਲ ਸਤਵਿੰਦਰ ਕੌਰ ਜੀ ਅਤੇ ਮੁੱਖ ਮਹਿਮਾਨ ਸੁਰਜੀਤ ਸਿੰਘ ਰਾਏਪੁਰ ਜੀ ਵੱਲੋਂ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਮੈਡਲ ਵੰਡ ਕੇ ਸਨਮਾਨਿਤ ਕੀਤਾ ਗਿਆ। ਇਸ ਖੇਡ ਮੇਲੇ ਦਾ ਆਯੋਜਨ ਸਰੀਰਕ ਸਿੱਖਿਆ ਅਧਿਆਪਕ ਸਤਨਾਮ ਸਿੰਘ ਵੱਲੋਂ ਕੀਤਾ ਗਿਆ। ਹਰਪ੍ਰੀਤ ਸਿੰਘ, ਕਰਨਦੀਪ ਸਿੰਘ, ਦੀਪਕ ਕੁਮਾਰ, ਬਰਜਿੰਦਰ ਕੌਰ, ਈਨਾ ਪਾਲ, ਹਰਪ੍ਰੀਤ ਕੌਰ, ਪਰਮਜੀਤ ਕੌਰ, ਕੁਲਵਿੰਦਰ ਕੌਰ ਅਤੇ ਪੂਜਾ ਰਾਣੀ ਵੱਲੋ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਖੇਡਾਂ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਲਈ ਬਹੁਤ ਜ਼ਰੂਰੀ ਹਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਇਸ ਐਥਲੈਟਿਕ ਮੀਟ ਨੂੰ ਸਫਲ ਬਣਾਉਣ ਲਈ ਸਾਰੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।