ਤਰਸੇਮ ਸ਼ਰਮਾ, ਬਰੇਟਾ : ਨੇੜਲੇ ਪਿੰਡ ਮੰਡੇਰ ਵਾਸੀ ਕਿਸਾਨ ਨੇ ਕਰਜ਼ੇ ਤੋਂ ਅੱਕ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਜਾਣਕਾਰੀ ਮੁਤਾਬਕ ਦਾ ਜਗਦੀਸ਼ ਸਿੰਘ (35) ਲੰਬੇ ਸਮੇਂ ਤੋਂ ਕਰਜ਼ੇ ਕਾਰਨ ਪਰੇਸ਼ਾਨ ਰਹਿੰਦਾ ਸੀ ਜਿਸ ਨੇ ਕਰਜ਼ੇ ਦੇ ਭਾਰ ਨੂੰ ਨਾ ਸਹਿੰਦਿਆਂ ਹੋਇਆਂ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਮਰਹੂਮ ਆਪਣੇ ਪਿੱਛੇ ਤਿੰਨ ਲੜਕੀਆਂ ਤੇ ਪੁੱਤਰ ਛੱਡ ਗਿਆ ਹੈ।

ਪੁਲਿਸ ਨੇ ਮਿ੍ਤਕ ਦੀ ਪਤਨੀ ਮਨਦੀਪ ਕੌਰ ਦੇ ਬਿਆਨਾਂ ਤੇ 174 ਅਧੀਨ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਬੀਕੇਯੂ ਡਕੌਦਾ ਦੇ ਮਹਿੰਦਰ ਸਿੰਘ ਭੈਣੀਬਾਘਾ ਨੇ ਮੌਜੂਦਾ ਸਰਕਾਰਾਂ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਵਰਗ ਖੁਦਕੁਸ਼ੀ ਦੇ ਰਾਹ ਪਿਆ ਹੋਇਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਿ੍ਤਕ ਦੇ ਪਰਿਵਾਰ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ।