ਸਵੀਪ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਪਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ
Publish Date: Sun, 01 Nov 2026 04:44 PM (IST)
Updated Date: Sun, 01 Nov 2026 04:47 PM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮਾਨਸਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਨਵਜੋਤ ਕੌਰ (ਆਈਏਐੱਸ) ਦੇ ਆਦੇਸ਼ਾਂ ਤੇ ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ ਦੀ ਅਗਵਾਈ ਵਿੱਚ ਐੱਸ.ਐੱਸ. ਗਰੁੱਪ ਆਫ ਕਾਲਜਿਜ਼, ਭੀਖੀ ਵਿਖੇ ਭਾਰਤੀ ਚੋਣ ਕਮਿਸ਼ਨ ਦੀ ਮੁਹਿੰਮ ਸਵੀਪ ਤਹਿਤ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਅਤੇ ਵੋਟ ਪਾਉਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਭਾਸ਼ਾ ਅਫ਼ਸਰ, ਤੇਜਿੰਦਰ ਕੌਰ ਨੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਸ ਤਹਿਤ ਸੰਸਥਾ ਦੇ ਵਿਦਿਆਰਥੀਆਂ ਦੀ ਪੋਲਿੰਗ ਪਾਰਟੀ ਬਣਾਈ ਗਈ, ਜਿਸ ਵਿਚ ਕੁੱਝ ਵਿਦਿਆਰਥੀਆਂ ਨੇ ਪੋਲਿੰਗ ਏਜੰਟ ਦੀ ਭੂਮਿਕਾ ਨਿਭਾਈ ਗਈ ਅਤੇ ਕੁੱਝ ਵਿਦਿਆਰਥੀਆਂ ਨੇ ਉਮੀਦਵਾਰਾਂ ਦੀ ਭੂਮਿਕਾ ਨਿਭਾਅ ਕੇ ਚੋਣ ਪ੍ਰਕਿਰਿਆ ਨੂੰ ਬੜੇ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ। ਸਵੀਪ ਨੋਡਲ ਅਫ਼ਸਰ ਜਗਜੀਵਨ ਸਿੰਘ ਆਲੀਕੇ ਅਤੇ ਸਹਾਇਕ ਸਵੀਪ ਨੋਡਲ ਅਫ਼ਸਰ, ਵਿਧਾਨ ਸਭਾ ਹਲਕਾ ਮਾਨਸਾ, ਸੋਨੀ ਸਿੰਗਲਾ ਨੇ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਸ ਵੀ ਵਿਦਿਆਰਥੀ ਦੀ ਉਮਰ 01 ਜਨਵਰੀ 2027 ਨੂੰ 18 ਸਾਲ ਪੂਰੀ ਹੁੰਦੀ ਹੈ ਉਹ ਆਪਣੀ ਵੋਟ ਬਣਵਾ ਸਕਦਾ ਹੈ। ਸੰਸਥਾ ਦੇ ਪ੍ਰਿੰਸੀਪਲ ਡਾ. ਕਰਨੈਲ ਵੈਰਾਗੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਲੋਕਤੰਤਰ ਵਿੱਚ ਵੋਟ ਦੀ ਬਹੁਤ ਮਹੱਤਤਾ ਹੈ ਸਾਨੂੰ ਸਾਰਿਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸੰਸਥਾ ਦੇ ਚੈਅਰਮੇਨ ਸੋਮਨਾਥ ਮਹਿਤਾ, ਐੱਮ.ਡੀ. ਸੂਰਜਭਾਨ ਮਹਿਤਾ, ਐੱਮ.ਡੀ. ਦੀਪਕ ਕੁਮਾਰ ਮਹਿਤਾ ਅਤੇ ਐੱਮ.ਡੀ. ਪ੍ਰਵੇਸ਼ ਗਰਗ ਹਾਜ਼ਰ ਸਨ।