ਰੇਲਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ
ਮਾਨਸਾ ਰੇਲਵੇ ਸਟੇਸ਼ਨ ਅਤੇ ਨਰਿੰਦਰਪੁਰਾ
Publish Date: Sat, 04 Apr 2026 06:15 PM (IST)
Updated Date: Sun, 05 Apr 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਰੇਲਵੇ ਸਟੇਸ਼ਨ ਅਤੇ ਨਰਿੰਦਰਪੁਰਾ ਵਿਚਕਾਰ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇਕ ਅਣਪਛਾਤੇ ਵਿਅਕਤੀ ਦੀ ਦਰਦਨਾਕ ਮੌਤ ਹੋਣ ਖ਼ਬਰ ਮਿਲੀ ਹੈ। ਰੇਲਵੇ ਪੁਲਿਸ ਅਧਿਕਾਰੀ ਪਾਖਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 58 ਤੋਂ 60 ਸਾਲ ਦੇ ਦਰਮਿਆਨ ਹੈ। ਮ੍ਰਿਤਕ ਦਾ ਰੰਗ ਗੋਰਾ, ਚਿਹਰਾ ਗੋਲ ਤੇ ਲੰਬੂਤਰਾ, ਅਤੇ ਸਿਰ 'ਤੇ ਚਿੱਟੇ-ਕਾਲੇ ਵਾਲ ਹਨ। ਉਸ ਨੇ ਕੁੜਤਾ-ਪਜਾਮਾ ਪਹਿਨਿਆ ਹੋਇਆ ਹੈ ਤੇ ਉਸ ਦਾ ਕੱਦ ਲਗਭਗ 5 ਫੁੱਟ 10 ਇੰਚ ਹੈ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ, ਪਰ ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ। ਪੁਲਿਸ ਵੱਲੋਂ ਲਾਸ਼ ਦੀ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਮਾਨਸਾ ਦੇ ਮੁਰਦਾਘਾਟ ਵਿਚ ਰਖਵਾ ਦਿੱਤਾ ਹੈ। ਇਸ ਮਾਮਲੇ ਦੀ ਜਾਂਚ ਲੇਡੀਜ਼ ਸਬ ਇੰਸਪੈਕਟਰ ਵੀਰਪਾਲ ਕੌਰ ਵੱਲੋਂ ਕੀਤੀ ਜਾ ਰਹੀ ਹੈ। ਪੁਲਿਸ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਉਸ ਦੁਆਰਾ ਸੰਪਰਕ ਕੀਤਾ ਜਾਵੇ।