ਪੱਤਰ ਪੇ੍ਰਰਕ, ਮਾਨਸਾ : ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਖਰੀਦ ਦਾ ਕੰਮ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਬੀਤੀ ਸ਼ਾਮ ਤਕ 19363 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੀ ਸ਼ਾਮ ਤਕ 24564 ਮੀਟਿ੍ਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਨਾਂ੍ਹ 'ਚੋਂ ਪਨਗਰੇਨ ਵੱਲੋਂ 8042, ਮਾਰਕਫੈਡ ਵੱਲੋਂ 6060, ਪਨਸਪ ਵੱਲੋਂ 3949 ਅਤੇ ਵੇਅਰ ਹਾਊਸ ਵੱਲੋਂ 1312 ਮੀਟਿ੍ਕ ਟਨ ਝੋਨੇ ਦੀ ਖਰੀਦੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ 'ਚੋਂ ਫਸਲ ਦੀ ਲਿਫਟਿੰਗ ਵੀ ਨਿਰਧਾਰਿਤ ਸਮੇਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਖਰੀਦੇ ਝੋਨੇ ਦੀ ਕਿਸਾਨਾਂ ਨੂੰ 13.83 ਕਰੋੜ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਅੰਦਰ ਕਿਸੇ ਵੀ ਕਿਸਮ ਦੀ ਪੇ੍ਸ਼ਾਨੀ ਨਾ ਆਵੇ।