ਭਗਵਾਨ ਸ਼ਿਵ ਜੀ ਦੀ ਮਹਿਮਾ ਦਾ ਗੁਣਗਾਨ ਅੱਜ
ਸ੍ਰੀ ਨਿਊ ਸ਼ਿਵ ਅਰਾਧਨਾ ਸੇਵਾ ਮੰਡਲ
Publish Date: Fri, 13 Feb 2026 06:42 PM (IST)
Updated Date: Sat, 14 Feb 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼ਰੀ ਨਿਊ ਸ਼ਿਵ ਅਰਾਧਨਾ ਸੇਵਾ ਮੰਡਲ ਮਾਨਸਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14 ਫ਼ਰਵਰੀ ਦਿਨ ਸ਼ਨੀਵਾਰ ਨੂੰ ਜੈ ਮਾਂ ਮੰਦਿਰ ’ਚ ਸ਼ਿਵਲ ਜਾਗਰਣ ਸਬੰਧੀ ਭਗਵਾਨ ਸ਼ਿਵ ਜੀ ਦੀ ਮਹਿਮਾ ਸੁੰਦਰ ਭਜਨਾਂ ਰਾਹੀਂ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੀ ਸ਼ਕਤੀ ਕੀਰਤਨ ਮੰਡਲ ਮਾਨਸਾ ਵੱਲੋਂ ਬਾਬਾ ਜੀ ਦਾ ਗੁਣਗਾਨ ਕੀਤਾ ਜਾਵੇਗਾ। ਇਸ ਮੌਕੇ ਸੁੰਦਰ-ਸੁੰਦਰ ਝਾਕੀਆਂ ਵੀ ਦਿਖਾਈਆਂ ਜਾਣਗੀਆਂ। ਭਗਵਾਨ ਸ਼ਿਵਜੀ ਜੀ ਦਾ ਭੰਡਾਰਾ ਅਤੁੱਟ ਸਮੁੱਚੇ ਸ਼ਰਧਾਲੂਆਂ ਨੂੰ ਅਤੁੱਟ ਵਰਤਾਇਆ ਜਾਵੇਗਾ। ਸਾਰੇ ਸ਼ਿਵ ਭਗਤਾਂ ਨੂੰ ਬੇਨਤੀ ਹੈ ਕਿ ਭਗਵਾਨ ਭੋਲੇਨਾਥ ਬਾਬਾ ਜੀ ਦੇ ਜਾਗਰਣ ਵਿੱਚ ਪਹੁੰਚ ਕੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੇ ਆਪਣਾ ਜੀਵਨ ਸਫਲਾ ਕਰਨ।