ਵੇਦਾਂਤਾ ਪਾਵਰ ਨੇ ਜਿੱਤਿਆ ਇੰਡੀਆ ਸੀਐੱਸਆਰ ਐਵਾਰਡ ਵੇਦਾਂਤਾ ਪਾਵਰ ਲਿਮਟਿਡ ਦੇ ਤਲਵੰਡੀ ਸਾਬੋ
Publish Date: Fri, 20 Nov 2026 05:43 PM (IST)
Updated Date: Fri, 20 Nov 2026 05:46 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਵੇਦਾਂਤਾ ਪਾਵਰ ਲਿਮਟਿਡ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਨੂੰ ਇਸ ਦੀ ਪ੍ਰਮੁੱਖ ਪਹਿਲਕਦਮੀ ਪ੍ਰੋਜੈਕਟ ਨਵੀਂ ਦਿਸ਼ਾ ਲਈ ਖੇਤੀਬਾੜੀ ਵਿਕਾਸ– ਆਜੀਵਿਕਾ ਅਤੇ ਪਸ਼ੂ ਪਾਲਣ ’ਚ ਸੀਐੱਸਆਰ ਨੂੰ ਸਮਰੱਥ ਬਣਾਉਣ ਵਾਲੀ ਨਵੀਨਤਾ ਦੇ ਖੇਤਰ ’ਚ ਉੱਤਮਤਾ ਦੀ ਮਾਨਤਾ ਵੱਜੋਂ ਇੰਡੀਆ ਸੀਐੱਸਆਰ ਐਵਾਰਡਜ਼ 2026 ਨਾਲ ਸਨਮਾਨਿਤ ਕੀਤਾ ਹੈ। ਸਾਲ 2017 ਵਿੱਚ ਸ਼ੁਰੂ ਕੀਤੀ ਇਸ ਪਹਿਲਕਦਮੀ ਨੇ ਪੰਜਾਬ ਭਰ ਦੇ 3,000 ਤੋਂ ਵੱਧ ਕਿਸਾਨਾਂ ਨੂੰ ਖੇਤੀਬਾੜੀ ਸਿਖਲਾਈ, ਝੋਨੇ ਦੀ ਪਰਾਲੀ ਦੇ ਪ੍ਰਬੰਧਨ, ਖੇਤੀਬਾੜੀ ਲਈ ਲੋੜੀਂਦੇ ਜ਼ਰੂਰੀ ਸਾਧਨਾਂ ਤੱਕ ਪਹੁੰਚ, ਪਾਣੀ ਦੀ ਸੰਭਾਲ ਸਬੰਧੀ ਤਰੀਕਿਆਂ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਨੂੰ ਇਕੱਠੇ ਜੋੜ ਕੇ ਸਹਿਯੋਗ ਪ੍ਰਦਾਨ ਕੀਤਾ ਹੈ। ਇਹ ਸਨਮਾਨ ਪੇਂਡੂ ਆਜੀਵਿਕਾ ਨੂੰ ਮਜ਼ਬੂਤ ਕਰਨ ਲਈ ਵੇਦਾਂਤਾ ਪਾਵਰ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦਾ ਹੈ, ਜਿਸ ਤਹਿਤ ਕਿਸਾਨ ਭਾਈਚਾਰਿਆਂ ਨੂੰ ਵਧੇਰੇ ਉਤਪਾਦਕ ਅਤੇ ਟਿਕਾਊ ਖੇਤੀਬਾੜੀ ਤਰੀਕੇ ਅਪਣਾਉਣ ਲਈ ਲੋੜੀਂਦੇ ਗਿਆਨ, ਸਰੋਤਾਂ ਅਤੇ ਸੰਸਥਾਗਤ ਸਹਾਇਤਾ ਨਾਲ ਲੈਸ ਕੀਤਾ ਜਾ ਰਿਹਾ ਹੈ। ਪ੍ਰੋਜੈਕਟ ਨਵੀਂ ਦਿਸ਼ਾ ਦਾ ਮੁੱਖ ਉਦੇਸ਼ ਕਿਸਾਨਾਂ ਦੇ ਸਸ਼ਕਤੀਕਰਨ ਲਈ ਇੱਕ ਵਿਆਪਕ ਪਹੁੰਚ ਅਪਣਾਉਣਾ ਹੈ, ਜੋ ਰਵਾਇਤੀ ਖੇਤੀਬਾੜੀ ਸਹਾਇਤਾ ਤੋਂ ਅੱਗੇ ਵਧ ਕੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ, ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਅਤੇ ਢੁਕਵੀਂ ਮਸ਼ੀਨਰੀ ਤੱਕ ਪਹੁੰਚ ਸੁਨਿਸ਼ਚਿਤ ਕਰਨ ਦੇ ਨਾਲ-ਨਾਲ ਕਿਸਾਨ ਭਾਈਚਾਰਿਆਂ ਨੂੰ ਦਰਪੇਸ਼ ਰੋਜ਼ਾਨਾ ਦੀਆਂ ਚੁਣੌਤੀਆਂ, ਜਿਵੇਂ ਕਿ ਧਰਤੀ ਹੇਠਲੇ ਪਾਣੀ ਦਾ ਡਿੱਗਦਾ ਪੱਧਰ ਅਤੇ ਫ਼ਸਲਾਂ ਦੀ ਪੈਦਾਵਾਰ ਵਿੱਚ ਖੜੋਤ, ਦਾ ਹੱਲ ਕਰਨ ਤੇ ਵੀ ਕੇਂਦ੍ਰਿਤ ਹੈ। ਨਿਯਮਤ ਸਮਰੱਥਾ-ਨਿਰਮਾਣ ਪ੍ਰੋਗਰਾਮਾਂ, ਜਾਗਰੂਕਤਾ ਸੈਸ਼ਨਾਂ ਅਤੇ ਬਾਇਓ-ਖਾਦਾਂ ਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਦੀ ਵੰਡ ਰਾਹੀਂ ਇਹ ਪਹਿਲਕਦਮੀ ਕਿਸਾਨਾਂ ਨੂੰ ਖੇਤੀਬਾੜੀ ਦੇ ਤਰੀਕਿਆਂ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਖੇਤੀ ਦੇ ਵਧੇਰੇ ਟਿਕਾਊ ਤਰੀਕੇ ਅਪਣਾਉਣ ਲਈ ਉਤਸ਼ਾਹਿਤ ਕਰਦੀ ਹੈ। ਪਾਣੀ ਦੀ ਬੱਚਤ ਕਰਨ ਵਾਲੀਆਂ ਤਕਨੀਕਾਂ ਬਾਰੇ ਵਿਹਾਰਕ ਸਿਖਲਾਈ ਕੁਦਰਤੀ ਸਰੋਤਾਂ ਦੀ ਕੁਸ਼ਲ ਵਰਤੋਂ ਨੂੰ ਹੋਰ ਉਤਸ਼ਾਹਿਤ ਕਰਦੀ ਹੈ, ਜਿਸ ਨਾਲ ਲੰਬੇ ਸਮੇਂ ਤੱਕ ਖੇਤੀਬਾੜੀ ਪ੍ਰਣਾਲੀਆਂ ਨੂੰ ਵਧੇਰੇ ਲਚਕੀਲਾ ਬਣਾਉਣ ਵਿੱਚ ਸਹਾਇਤਾ ਮਿਲਦੀ ਹੈ। ਰਾਜਿੰਦਰ ਸਿੰਘ ਆਹੂਜਾ, ਮੁੱਖ ਕਾਰਜਕਾਰੀ ਅਧਿਕਾਰੀ ਅਤੇ ਪੂਰਨਕਾਲੀਨ ਨਿਰਦੇਸ਼ਕ, ਵੇਦਾਂਤਾ ਪਾਵਰ ਲਿਮਟਿਡ ਨੇ ਕਿਹਾ ਕਿ ਵਿਕਾਸ ਦਾ ਅਰਥ ਇਹ ਯਕੀਨੀ ਬਣਾਉਣਾ ਹੈ ਕਿ ਭਾਈਚਾਰਿਆਂ ਨੂੰ ਆਤਮਨਿਰਭਰ ਬਣਨ ਲਈ ਲੋੜੀਂਦੇ ਮੌਕਿਆਂ, ਸਰੋਤਾਂ ਅਤੇ ਸਮਰੱਥਾਵਾਂ ਤੱਕ ਪਹੁੰਚ ਪ੍ਰਾਪਤ ਹੋਵੇ।