ਜਨਮ ਦਿਨ ਮੌਕੇ ਵਿੱਕੀ ਨੇ ਲਾਇਆ ਖ਼ੂਨਦਾਨ ਕੈਂਪ
ਸਮਾਜ ਸੇਵਾ ਨੂੰ ਸਮਰਪਿਤ ਸੋਚ ਦਾ ਪ੍ਰਗਟਾਵਾ
Publish Date: Thu, 24 Sep 2026 06:50 PM (IST)
Updated Date: Fri, 25 Sep 2026 04:09 AM (IST)
ਫ਼ੋਟੋ : 04 ਐਮਏਐਨ ਕੈਪਸ਼ਨ : ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਖ਼ੂਨਦਾਨ ਕਰਕੇ ਕੈਂਪ ਦੀ ਸ਼ੁਰੂਆਤ ਕਰਦੇ ਹੋਏ। ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਆਪਣੇ ਜਨਮ ਦਿਨ ਦੇ ਮੌਕੇ ਇਕ ਖੂਨਦਾਨ ਕੈਂਪ ਦਾ ਲਾਇਆ। ਕੈਂਪ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸਮਾਜ ਸੇਵੀਆਂ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਸ਼ਮੂਲੀਅਤ ਕਰਦਿਆਂ ਖੂਨਦਾਨ ਕੀਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਜਨਮ ਦਿਨ ਵਰਗੇ ਖੁਸ਼ੀ ਦੇ ਮੌਕੇ ਨੂੰ ਸਮਾਜ ਦੇ ਭਲੇ ਲਈ ਸਮਰਪਿਤ ਕਰਨਾ ਸਭ ਤੋਂ ਵੱਡੀ ਖੁਸ਼ੀ ਹੈ। ਇਲਾਕੇ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਵੀ ਕੈਂਪ ਵਿੱਚ ਹਾਜ਼ਰੀ ਲਗਾ ਕੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਪ੍ਰੋਗਰਾਮ ਸਮਾਜ ਵਿੱਚ ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਲਗਭਗ 35 ਯੂਨਿਟ ਖੂਨ ਦਾਨ ਕੀਤਾ। ਇਸ ਕੈਂਪ ਅੰਤ ’ਚ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਕੈਂਪ ਨੂੰ ਸਫਲ ਬਣਾਉਣ ਲਈ ਸਮੂਹ ਖੂਨਦਾਨੀਆਂ, ਡਾਕਟਰੀ ਟੀਮ, ਵਲੰਟੀਅਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ।