- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫ਼ਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਸਿਵਲ ਹਸਪਤਾਲ ਬਰੇਟਾ ਜ਼ਿਲ੍ਹਾ ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ਕਾਊਂਸਲਰ ਨੂੰ ਜਾਅਲੀ ਡਿਗਰੀ/ਸਰਟੀਫ਼ਿਕੇਟ ਦੇ ਆਧਾਰ 'ਤੇ ਕਾਊਂਸਲਰ ਦੀ ਨੌਕਰੀ ਹਾਸਿਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਦੋਸ਼ੀ ਕਾਊਂਸਲਰ ਸ਼ੰਕਰ ਸਿੰਘ, ਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ ਵਿਰੁੱਧ ਕਾਰਵਾਈ ਕੀਤੀ ਗਈ। ਸਾਲ - 2023 ਵਿੱਚ ਇੱਕ ਨਿੱਜੀ ਕੰਪਨੀ ਇਨੋਵਿਜ਼ਨ ਲਿਮਟਿਡ ਰਾਹੀਂ ਆਊਟਸੋਰਸਿੰਗ ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪ੍ਰੇਟਰਾਂ ਦੀਆਂ ਡਿਗਰੀਆਂ/ਸਰਟੀਫ਼ਿਕੇਟਾਂ ਦੀ ਸਿਵਲ ਸਰਜਨ, ਮਾਨਸਾ ਦੇ ਦਫ਼ਤਰ ਦੁਆਰਾ ਤਸਦੀਕ ਕਰਵਾਈ ਗਈ ਅਤੇ ਇਹ ਪਾਇਆ ਗਿਆ ਕਿ ਉਕਤ ਨੇ ਜਾਅਲੀ ਡਿਗਰੀ/ਸਰਟੀਫ਼ਿਕੇਟ ਦੇ ਆਧਾਰ 'ਤੇ ਨੌਕਰੀ ਪ੍ਰਾਪਤ ਕੀਤੀ ਸੀ। ਉਸ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਵੱਖ - ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।