ਹਿੰਸਾ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦੀ : ਡਾ. ਸੋਹਲ ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ
Publish Date: Fri, 02 Oct 2026 07:11 PM (IST)
Updated Date: Fri, 02 Oct 2026 07:13 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਹੀਰੋਂ ਖੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਮਹਾਤਮਾ ਗਾਂਧੀ ਜੈਯੰਤੀ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਦੌਰਾਨ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਦੇਸ਼ ਦੀ ਆਜ਼ਾਦੀ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿੱਚ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਪ੍ਰੋਫ਼ੈਸਰ ਸਿਮਰਨਜੀਤ ਕੌਰ ਨੇ ਬਤੌਰ ਵਿਸ਼ੇਸ਼ ਬੁਲਾਰੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਜੀਵਨ ਅਤੇ ਭਾਰਤ ਦੀ ਆਜ਼ਾਦੀ ਦੀ ਲਹਿਰ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਨੇ ਗਾਂਧੀ ਦੇ ਸਾਦਗੀਪੂਰਨ ਜੀਵਨ ਅਤੇ ਦੇਸ਼ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਰਣਜੀਤ ਸਿੰਘ ਨੇ ਮਹਾਤਮਾ ਗਾਂਧੀ ਦੀ ਵਿਚਾਰਧਾਰਾ ਅਤੇ ਉਨ੍ਹਾਂ ਦੇ ਸਤਿਆ, ਅਹਿੰਸਾ ਅਤੇ ਸ਼ਾਂਤੀ ਦੇ ਸਿਧਾਂਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਤਮਾ ਗਾਂਧੀ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਉਤਸ਼ਾਹਿਤ ਕੀਤਾ। ਸਮਾਗਮ ਦੇ ਅੰਤ ਵਿੱਚ ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਹਿੰਸਾ ਕਦੇ ਵੀ ਕਿਸੇ ਸਮੱਸਿਆ ਦਾ ਹੱਲ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਮੁੱਦਾ ਭਾਵੇਂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ, ਉਸ ਨੂੰ ਸ਼ਾਂਤੀ, ਸੰਜਮ ਅਤੇ ਆਪਸੀ ਸਮਝ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪੂਰੀ ਜ਼ਿੰਦਗੀ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਨੇ ਵਿਦਿਆਰਥੀਆਂ ਵਿੱਚ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਧਾਰਾ ਪ੍ਰਤੀ ਸਮਝ ਅਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।