ਹਰਕਿ੍ਰਸ਼ਨ ਸ਼ਰਮਾ, ਮਾਨਸਾ : ਮਾਨਸਾ ਦੇ ਇਕ ਹਸਪਤਾਲ 'ਚ ਲੋਕਾਂ ਦੀਆਂ ਜਾਨਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਕ ਆਰਐਮਪੀ ਡਾਕਟਰ ਵੱਲੋਂ ਹਸਪਤਾਲ ਚਲਾਇਆ ਜਾ ਰਿਹਾ ਹੈ, ਜਿਸ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਵੀਡੀਓ 'ਚ ਹਸਪਤਾਲ ਦੀਆਂ ਦਵਾਈਆਂ ਦੇ ਪੱਤੇ 'ਤੇ ਤਰੀਕ ਮਿਟਾਈ ਜਾ ਰਹੀ ਹੈ। ਵੀਡੀਓ 'ਚ ਮਿਆਦ ਪੁੱਗ ਚੁੱਕੀਆਂ ਦਵਾਈਆਂ ਦੀ ਤਰੀਕ ਨੂੰ ਮਿਟਾਉਂਦੇ ਹੋਏ ਜਨਤਕ ਤੌਰ 'ਤੇ ਦੇਖਿਆ ਜਾ ਰਿਹਾ ਹੈ। ਮਾਨਸਾ 'ਚ ਇਹ ਧੋਖਾਧੜੀ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਹੈ। ਪ੍ਰਸ਼ਾਸਨ ਵੱਲੋਂ ਵੀ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਪਿਆ ਹੈ।

ਦੂਜੇ ਪਾਸੇ ਐਡਵੋਕੇਟ ਗੁਰਲਾਭ ਮਾਹਲ ਦੁਆਰਾ ਸਿਵਲ ਸਰਜਨ ਅਤੇ ਐੱਸਐੱਸਪੀ ਨੂੰ ਇਕ ਦਰਖ਼ਾਸਤ ਦਿੱਤੀ ਗਈ ਸੀ ਜਿਸ 'ਤੇ ਸਿਵਲ ਸਰਜਨ ਵੱਲੋਂ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।

Posted By: Seema Anand