ਵਿਵੇਕ ਜੈਨ ਬੱਬੂ ਬਣੇ ਭਾਜਪਾ ਮੰਡਲ ਭੀਖੀ ਦੇ ਪ੍ਰਧਾਨ
ਭਾਰਤੀ ਜਨਤਾ ਪਾਰਟੀ ਨੇ ਭੀਖੀ ਮੰਡਲ ਦੇ
Publish Date: Fri, 23 Jan 2026 06:08 PM (IST)
Updated Date: Sat, 24 Jan 2026 04:10 AM (IST)
ਬਲਦੇਵ ਸਿੰਘ ਸਿੱਧੂ, ਪੰਜਾਬੀ ਜਾਗਰਣ, ਭੀਖੀ : ਭਾਰਤੀ ਜਨਤਾ ਪਾਰਟੀ ਨੇ ਭੀਖੀ ਮੰਡਲ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੁਨੀਆ ਅਤੇ ਜਨਰਲ ਸਕੱਤਰ ਮੁਨੀਸ਼ ਬੱਬੀ ਦਾਨੇਵਾਲੀਆ ਨੇ ਦੱਸਿਆ ਕਿ ਭਾਜਪਾ ਵੱਲੋਂ ਪਾਰਟੀ ਦੇ ਕੀਤੇ ਜਾ ਰਹੇ ਵਿਸਥਾਰ ਦੇ ਮੱਦੇਨਜ਼ਰ ਵਿਵੇਕ ਜੈਨ ਬੱਬੂ ਨੂੰ ਭੀਖੀ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜਨਰਲ ਸਕੱਤਰ ਚਿੰਕੂ ਸਿੰਗਲਾ ਅਤੇ ਰੋਹਤਾਸ਼ ਵਿੱਕੀ, ਉਪ ਪ੍ਰਧਾਨ ਪ੍ਰਦੀਪ ਦੀਪੂ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਹੈ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਇਸ ਨਾਲ ਜੁੜ ਰਹੇ ਹਨ। ਬੱਬੀ ਦਾਨੇਵਾਲੀਆਂ ਨੇ ਦੱਸਿਆ ਕਿ ਇਹ ਨਿਯੁਕਤੀਆਂ ਪਾਰਟੀ ਹਾਈਕਮਾਂਡ ਦੇ ਆਦੇਸ਼ ’ਤੇ ਕੀਤੀਆਂ ਗਈਆਂ ਹਨ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੌਜ਼ਵਾਨਾਂ ਨੂੰ ਅਹੁਦੇ ਅਤੇ ਸਨਮਾਨ ਦੇਣ ਤੋਂ ਇਲਾਵਾ ਵੱਡੀ ਜਿੰਮੇਵਾਰੀਆਂ ਵੀ ਦਿੱਤੀਆਂ ਜਾਣਗੀਆਂ ਤਾਂ ਜੋ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਸ ਮੌਕੇ ਨਵਨਿਯੁਕਤ ਪ੍ਰਧਾਨ ਵਿਵੇਕ ਜੈਨ ਬੱਬੂ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨਗੇ।