ਵੋਟਰ ਬਿਨਾਂ ਲਾਲਚ ਦੇ ਵੋਟ ਦੀ ਕਰਨ ਵਰਤੋਂ : ਐੱਸਡੀਐੱਮ ਜੱਸਲ
ਬਿਨਾਂ ਲਾਲਚ ਦੇ ਵੋਟ ਦੀ ਵਰਤੋਂ ਕਰਨ ਵੋਟਰਜ਼
Publish Date: Sun, 25 Jan 2026 06:51 PM (IST)
Updated Date: Mon, 26 Jan 2026 04:11 AM (IST)
ਪੱਤਰ ਪ੍ਰੇਰਕ ਪੰਜਾਬੀ ਜਾਗਰਣ, ਮਾਨਸਾ : ਐੱਸਡੀਐੱਮ-ਕਮ-ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਪੀਸੀਐੱਸ ਦੀ ਰਹਿਨੁਮਾਈ ਹੇਠ ਦਫ਼ਤਰ ਉਪ ਮੰਡਲ ਮੈਜਿਸਟ੍ਰੇਟ, ਸਰਦੂਲਗੜ੍ਹ ਵਿਖੇ 16ਵਾਂ ਕੌਮੀ ਵੋਟਰ ਦਿਵਸ ਮਨਾਇਆ। ਇਸ ਮੌਕੇ ਉਨ੍ਹਾਂ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਅਤੇ ਹਾਜ਼ਰ ਨਾਗਰਿਕਾਂ ਨੂੰ ਲੋਕਤੰਤਰ ਵਿੱਚ ਅਟੱਲ ਵਿਸ਼ਵਾਸ ਰੱਖਣ ਦੀ ਅਪੀਲ ਕੀਤੀ ਗਈ। ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਉਹ ਨਿਡਰ ਹੋ ਕੇ, ਧਰਮ, ਨਸਲ, ਜਾਤੀ, ਸਮੁਦਾਇ, ਭਾਸ਼ਾ ਜਾਂ ਕਿਸੇ ਵੀ ਤਰ੍ਹਾਂ ਦੇ ਲਾਲਚ ਤੋਂ ਪ੍ਰਭਾਵਿਤ ਹੋਏ ਬਿਨਾਂ ਆਪਣੇ ਮੱਤ ਅਧਿਕਾਰ ਦੀ ਵਰਤੋਂ ਕਰੇ ਅਤੇ ਸੁਤੰਤਰ, ਨਿਰਪੱਖ ਤੇ ਸ਼ਾਂਤਮਈ ਚੋਣ ਪ੍ਰਕਿਰਿਆ ਨੂੰ ਮਜ਼ਬੂਤ ਬਣਾਏ। ਇਸ ਮੌਕੇ ਵਿਧਾਨ ਸਭਾ ਹਲਕਾ 97 - ਸਰਦੂਲਗੜ੍ਹ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵੀ ਰਾਸ਼ਟਰੀ ਵੋਟਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸਰਗਰਮੀਆਂ ਕਰਵਾਈਆਂ। 18 ਤੋਂ 19 ਸਾਲ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫ਼ਾਰਮ ਭਰੇ ਗਏ।