ਭਾਰਤ ਗਰੁੱਪ ਆਫ਼ ਕਾਲਜਿਜ਼ ’ਚ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ
Publish Date: Tue, 25 Aug 2026 04:11 PM (IST)
Updated Date: Tue, 25 Aug 2026 04:13 PM (IST)
ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ ਸਰਦੂਲਗੜ੍ਹ ਭਾਰਤ ਗਰੁੱਪ ਆਫ਼ ਕਾਲਜਿਜ਼, ਸਰਦੂਲਗੜ੍ਹ ਵਿਖੇ ਸੈਸ਼ਨ 2026 - 27 ਦੇ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਰਾਜੇਸ਼ ਗਰਗ, ਸੀਈਓ ਅਤੇ ਮੋਹਿਤ ਜੈਨ, ਐਡਮਿਸ਼ਨ ਡਾਇਰੈਕਟਰ , ਭਾਰਤ ਗਰੁੱਪ ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਮੁੱਖ ਉਦੇਸ਼ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਅਕਾਦਮਿਕ ਮਾਹੌਲ, ਅਨੁਸ਼ਾਸਨ, ਸਹੂਲਤਾਂ, ਅਕਾਦਮਿਕ ਪ੍ਰਣਾਲੀ ਅਤੇ ਵੱਖ - ਵੱਖ ਸਹਿ - ਪਾਠਕ੍ਰਮ ਗਤੀਵਿਧੀਆਂ ਨਾਲ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨਾਂ ਵੱਲੋਂ ਸ਼ਮ੍ਹਾ ਰੋਸ਼ਨ ਕਰ ਕੇ ਕੀਤੀ ਗਈ। ਰਘਵੀਰ ਸਿੰਘ, ਪ੍ਰਿੰਸੀਪਲ, ਭਾਰਤ ਗਰੁੱਪ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਲਜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਕਾਲਜ ਮਾਨਸਾ ਜ਼ਿਲ੍ਹੇ ਦਾ ਇੱਕੋ ਇੱਕ ਕਾਲਜ ਹੈ, ਜਿਸ ਵਿਚ ਇੰਜੀਨੀਅਰਿੰਗ, ਮੈਨੇਜਮੈਂਟ, ਕੰਪਿਊਟਰ, ਸਾਇੰਸ, ਐਜੂਕੇਸ਼ਨ ਅਤੇ ਪੈਰਾਮੈਡੀਕਲ ਦੇ ਕੋਰਸ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਕਾਲਜ 16 ਸਾਲ ਪੁਰਾਣਾ ਹੈ ਤੇ ਇਸ ਦੀ ਮਾਨਤਾ ਐੱਮਆਰਐੱਸ-ਪੀ ਟੀ ਯੂ, ਬਠਿੰਡਾ ਤੇ ਏਆਈਸੀਟੀਈ, ਨਵੀਂ ਦਿੱਲੀ ਤੋਂ ਹੈ। ਵੱਖ-ਵੱਖ ਵਿਭਾਗਾਂ ਦੇ ਡੀਨ ਨੇ ਸਾਰੇ ਵਿਦਿਆਰਥੀਆਂ ਨੂੰ ਕੋਰਸਾਂ ਅਤੇ ਵਿਸ਼ਿਆਂ ਦੇ ਅਧਿਆਪਕਾਂ ਨਾਲ ਜਾਣੂ ਕਰਵਾਇਆ। ਵਿਦਿਆਰਥੀਆਂ ਲਈ ਰੰਗਾ ਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ। ਪ੍ਰੋਗਰਾਮ ਦਾ ਮਾਹੌਲ ਉਤਸ਼ਾਹ, ਖੁਸ਼ੀ ਅਤੇ ਨਵੇਂ ਸੁਪਨਿਆਂ ਨਾਲ ਭਰਪੂਰ ਰਿਹਾ। ਕਾਲਜ ਪ੍ਰਬੰਧਨ ਵੱਲੋਂ ਨਵੇਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਸੰਸਥਾ ਉਨ੍ਹਾਂ ਦੇ ਗਿਆਨ, ਹੁਨਰ ਅਤੇ ਵਿਅਕਤੀਗਤ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰੇਗੀ। ਰਘਵੀਰ ਸਿੰਘ, ਪ੍ਰਿੰਸੀਪਲ ਨੇ ਅੰਤ ਵਿੱਚ ਪ੍ਰੋਗਰਾਮ ਵਿੱਚ ਆਏ ਮੁੱਖ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਅਤੇ ਅਨੁਸ਼ਾਸਨ ਦੀ ਪਾਲਣਾ ਕਰਦਿਆਂ ਪੜ੍ਹਾਈ ਕਰਨ ਦੀ ਅਪੀਲ ਕੀਤੀ।