ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ ਵਾਟਰ ਕੂਲਰ ਦਾਨ
ਨੇੜਲੇ ਪਿੰਡ ਸਿਰਸੀਵਾਲਾ ਦੇ ਸਰਕਾਰੀ ਪ੍ਰਾਇਮਰੀ
Publish Date: Mon, 06 Apr 2026 07:21 PM (IST)
Updated Date: Tue, 07 Apr 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਨੇੜਲੇ ਪਿੰਡ ਸਿਰਸੀਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਲੀਲਾ ਸਿੰਘ ਪੁੱਤਰ ਇੰਦਰ ਸਿੰਘ ਦੇ ਪਰਿਵਾਰ ਵੱਲੋਂ ਇੱਕ ਵਾਟਰ ਕੂਲਰ ਦਾਨ ਕੀਤਾ ਗਿਆ। ਸਕੂਲ ਮੁਖੀ ਰਾਕੇਸ਼ ਕੁਮਾਰ ਨੇ ਦਾਨੀ ਪਰਿਵਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਮੂਹ ਪਿੰਡ ਵਾਸੀਆਂ ਵੱਲੋਂ ਸਕੂਲ ਨੂੰ ਵਧੀਆ ਸਹਿਯੋਗ ਪ੍ਰਾਪਤ ਹੋ ਰਿਹਾ ਹੈ। ਵਿਦਿਆਰਥੀਆਂ ਲਈ ਸ਼ੁੱਧ ਅਤੇ ਸਾਫ਼ ਸੁਥਰੇ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵਾਟਰ ਕੂਲਰ ਦੀ ਬੇਹੱਦ ਲੋੜ ਸੀ, ਜਿਸ ਨੂੰ ਇਸ ਪਰਿਵਾਰ ਵੱਲੋਂ ਪੂਰ੍ਹਾ ਕੀਤਾ ਗਿਆ ਹੈ। ਇਸ ਮੌਕੇ ਕਰਮਜੀਤ ਸਿੰਘ, ਪ੍ਰਿੰਸੀਪਲ ਮਹਿੰਦਰ ਪਾਲ ਬਰੇਟਾ, ਸਰਬਜੀਤ ਕੌਰ, ਬੇਅੰਤ ਕੌਰ ਅਤੇ ਸਮੂਹ ਸਕੂਲ ਸਟਾਫ਼ ਮੌਜੂਦ ਸਨ।