ਕੇਂਦਰ ਸਰਕਾਰ ਦੀਆਂ ਸਕੀਮਾਂ ਘਰਾਂ ਤਕ ਪਹੁੰਚਦੀਆਂ ਕਰ ਰਹੇ ਹਾਂ : ਗੋਮਾ ਰਾਮ
ਭਾਰਤੀਆ ਜਨਤਾ ਪਾਰਟੀ ਦੀ ਹਾਈਕਮਾਂਡ
Publish Date: Thu, 08 Jan 2026 06:34 PM (IST)
Updated Date: Thu, 08 Jan 2026 06:36 PM (IST)

ਕਿਹਾ, ਕੇਂਦਰ ਸਰਕਾਰ ਹਰ ਵਰਗ ਨੂੰ ਧਿਆਨ ’ਚ ਰੱਖਦੇ ਹੋਏ ਸਕੀਮਾਂ ਯਾਰੀ ਕਰ ਰਹੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰਧਾਨ ਗੋਮਾ ਰਾਮ ਪੂਨੀਆ ਦੀ ਅਗਵਾਈ ਹੇਠ ਮੀਟਿੰਗ ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਵਿਖੇ ਹੋਈ। ਜਿੱਥੇ ਉਨ੍ਹਾਂ ਨੇ ਵਰਕਰਾਂ ਨੂੰ ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਅਤੇ ਪਾਰਟੀ ਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਘਰ-ਘਰ ਤਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਹਰ ਵਰਗ ਲਈ ਲੋਕ ਭਲਾਈ ਦੀਆਂ ਸਕੀਮਾਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਤਕ ਪਹੁੰਚਾਇਆ ਜਾਵੇ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਘਰ-ਘਰ ਤਕ ਪਹੁੰਚਦਾ ਕਰਨ। ਇਸ ਮੌਕੇ ਬੱਬੀ ਦਾਨੇਵਾਲੀਆ ਨੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਜੀ ਰਾਮ ਜੀ ਯੋਜਨਾ ਸਬੰਧੀ ਬੋਲਦਿਆਂ ਕਿਹਾ ਕਿ ਇਹ ਜੋ ਇਨ੍ਹਾਂ ਗਰੀਬ ਮਜ਼ਦੂਰਾਂ ਦੇ ਹੱਕ ਵਿੱਚ ਹੈ, ਜਿੱਥੇ ਕੰਮ ਸੌ ਦਿਨ ਤੋਂ ਵਧਾ ਕੇ 125 ਦਿਨਾਂ ਦਾ ਕੀਤਾ ਗਿਆ ਹੈ, ਉੱਥੇ ਹੀ ਇਸ ਸਕੀਮ ਵਿੱਚ ਬਹੁਤ ਸਾਰੀਆਂ ਸਕੀਮਾਂ ਜੋੜੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਦੇ ਘਰ ਬਣਾਏ ਜਾ ਰਹੇ ਹਨ ਅਤੇ ਫਲੱਸਾ ਬਣਾਉਣ ਲਈ ਵੀ ਵੱਡੇ ਪੱਧਰ ’ਤੇ ਪੈਸਾ ਜਾਰੀ ਕੀਤਾ ਜਾ ਰਿਹਾ ਹੈ। ਇਹ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ ਵੱਲੋਂ ਮੰਡਲ ਜੋਗਾ ਦਾ ਪ੍ਰਧਾਨ ਜਰਨੈਲ ਸਿੰਘ ਜੈਲੀ ਅਤਲਾ ਕਲਾਂ ਨੂੰ ਬਣਾਇਆ ਗਿਆ। ਜੈਲੀ ਨੇ ਕਿਹਾ ਕਿ ਉਹ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਜਾਗਰੂਕ ਕਰਨਗੇ। ਇਸ ਮੌਕੇ ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਦਰਸ਼ੀ ਅਤਲਾ ਕਲਾਂ ਹਾਜ਼ਰ ਸਨ।