ਬਰੇਟਾ ’ਚ ਟ੍ਰੈਫ਼ਿਕ ਕਾਰਨ ਲੱਗਦੇ ਜਾਮ ਤੋਂ ਲੋਕ ਪਰੇਸ਼ਾਨ
ਸਥਾਨਕ ਸ਼ਹਿਰ ਵਿਚ ਟ੍ਰੈਫਿਕ ਸਮੱਸਿਆ
Publish Date: Mon, 09 Feb 2026 07:11 PM (IST)
Updated Date: Tue, 10 Feb 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਸਬਾ ਬਰੇਟਾ ਵਿੱਚ ਟ੍ਰੈਫ਼ਿਕ ਸਮੱਸਿਆ ਦੀ ਬੇਹੱਦ ਪ੍ਰੇਸ਼ਾਨੀ ਕਾਰਨ ਸ਼ਹਿਰ ਵਾਸੀ ਅਤੇ ਰਾਹਗੀਰ ਪ੍ਰੇਸ਼ਾਨ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਸਹਿਯੋਗ ਕਲੱਬ ਦੇ ਆਗੂ ਸੁਮੇਸ਼ ਬਾਲੀ ਅਤੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ ਕਿਉਂਕਿ ਸ਼ਹਿਰ ਵਿਚ ਸ਼ਮਸ਼ਾਨ ਘਾਟ ਰੋਡ ਤੋਂ ਮੁੱਖ ਬਾਜ਼ਾਰ, ਕ੍ਰਿਸ਼ਨਾ ਮੰਦਰ ਚੌਕ, ਬਰੇਟਾ ਕੈਂਚੀਆਂ ਅਤੇ ਸਟਾਲਾਂ ਵਾਲੀ ਮਾਰਕੀਟ ਵਿਚਕਾਰ ਬਹੁਤੇ ਲੋਕ ਆਪਣੀਆਂ ਗੱਡੀਆਂ ਖੜ੍ਹੀਆਂ ਕਰਦੇ ਹਨ। ਇਸ ਤੋਂ ਇਲਾਵਾ ਬਾਜ਼ਾਰ ਵਿਚਕਾਰ ਲੱਗਦੀਆਂ ਰੇਹੜੀਆਂ ਅਤੇ ਕੁਝ ਦੁਕਾਨਦਾਰਾਂ ਵੱਲੋਂ ਦੁਕਾਨਾਂ ਅੱਗੇ ਰੱਖੇ ਸਾਮਾਨ ਕਾਰਨ ਬਾਜ਼ਾਰ ਵਿਚ ਜ਼ਿਆਦਾਤਰ ਜਾਮ ਲੱਗਿਆ ਰਹਿੰਦਾ ਹੈ, ਜਿਸ ਤੇ ਰਾਹਗੀਰ ਪ੍ਰੇਸ਼ਾਨ ਹੁੰਦੇ ਹਨ। ਪੁਲਿਸ ਵੱਲੋਂ ਵੀ ਟ੍ਰੈਫ਼ਿਕ ਪੁਲਿਸ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਹੈ, ਜਿਸ ਕਾਰਨ ਕੰਮਕਾਜ ਤੇ ਜਾਣ ਵਾਲੇ ਲੋਕ ਬੇਹੱਦ ਪ੍ਰੇਸ਼ਾਨ ਹਨ। ਪ੍ਰਸ਼ਾਸਨ ਨੂੰ ਇਸ ਸਮੱਸਿਆ ਦਾ ਢੁੱਕਵਾਂ ਹੱਲ ਕਰਨਾ ਚਾਹੀਦਾ ਹੈ। ਸ਼ਹਿਰ ਵਿਚ ਪਾਰਕਿੰਗ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਸ਼ਹਿਰ ‘ਚ ਰੁਕਦੀਆਂ ਗੱਡੀਆਂ ਤੋਂ ਨਿਜਾਤ ਮਿਲ ਸਕੇ। ਦੂਜੇ ਪਾਸੇ ਭਾਵੇਂ ਲੋਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਇਸਦੇ ਜ਼ਿੰਮੇਵਾਰ ਦੱਸਦੇ ਹਨ ਪਰ ਲੋਕਾਂ ਦੇ ਸਹਿਯੋਗ ਬਿਨਾ ਇਸ ਸਮੱਸਿਆਂ ਦਾ ਹੱਲ ਹੋਣਾ ਮੁਸ਼ਕਿਲ ਹੈ।