ਰੇਲਵੇ ਫਾਟਕਾਂ ’ਤੇ ਅੰਡਰਬ੍ਰਿਜ ਬਣਾਉਣ ਦੀ ਮੰਗ ਫੜਨ ਲੱਗੀ ਜ਼ੋਰ
ਦਿੱਲੀ ਫਿਰੋਜ਼ਪੁਰ ਰੇਲਵੇ ਲਾਈਨ ਤੇ ਸਥਿਤ
Publish Date: Fri, 23 Jan 2026 05:59 PM (IST)
Updated Date: Sat, 24 Jan 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਦਿੱਲੀ ਫ਼ਿਰੋਜ਼ਪੁਰ ਰੇਲਵੇ ਲਾਈਨ ਤੇ ਸਥਿਤ ਬਰੇਟਾ ਦੇ ਰੇਲਵੇ ਫ਼ਾਟਕਾਂ 'ਤੇ ਅੰਡਰਬ੍ਰਿਜ ਬਣਾਉਣ ਦੀ ਮੰਗ ਜ਼ੋਰ ਫੜ੍ਹਨ ਲੱਗੀ ਹੈ। ਇੱਥੇ ਜ਼ਿਕਰਯੋਗ ਹੈ ਕਿ ਰੇਲ ਗੱਡੀਆਂ ਦੀ ਆਵਾਜਾਈ ਜ਼ਿਆਦਾ ਹੋਣ ਕਾਰਨ ਇਹ ਫ਼ਾਟਕ ਜ਼ਿਆਦਾਤਰ ਬੰਦ ਰਹਿੰਦੇ ਹਨ। ਇਸ ਕਾਰਨ ਆਵਾਜਾਈ ਬੁਰ੍ਹੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਵਾਹਨਾਂ ਦੀਆਂ ਲੰਬੀਆਂ ਕਤਾਰਾਂ ਕਾਰਨ ਇੱਥੇ ਸਾਂਹ ਲੈਣਾ ਵੀ ਔਖਾ ਹੋ ਜਾਂਦਾ ਹੈ। ਸਕੂਲੀ ਵਿਦਿਆਰਥੀਆਂ ਤੋਂ ਲੈ ਕੇ ਔਰਤਾਂ ਅਤੇ ਬਜ਼ੁਰਗ ਇਸ ਸਮੱਸਿਆ ਤੋਂ ਕਾਫ਼ੀ ਪ੍ਰੇਸ਼ਾਨ ਹਨ। ਲੋਕ ਵਾਰ ਵਾਰ ਇੱਥੇ ਅੰਡਰਬ੍ਰਿਜ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਹਾਲੇ ਤੱਕ ਪਰਨਾਲਾ ਜਿਉਂ ਦਾ ਤਿਉਂ ਹੈ। ਵੱਖ ਵੱਖ ਕਲੱਬਾਂ ਦੇ ਆਗੂਆਂ ਅਤੇ ਭਾਰੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਮੰਗ ਕੀਤੀ ਹੈ ਕਿ ਰੇਲਵੇ ਵਿਭਾਗ, ਕੇਂਦਰ ਅਤੇ ਸੂਬਾ ਸਰਕਾਰ ਇਸ ਮਾਮਲੇ ਵਿੱਚ ਤਾਲਮੇਲ ਕਰਕੇ ਇੱਥੇ ਅੰਡਰ ਬ੍ਰਿਜ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਰਾਹਤ ਮਿਲ ਸਕੇ।