ਪੁਰਾਣੀ ਪੈਨਸ਼ਨ ਸਮੇਤ ਸਾਰੀਆਂ ਮੰਗਾਂ ਤੁਰੰਤ ਲਾਗੂ ਕਰੇ ਸਰਕਾਰ : ਡੀਟੀਐਫ਼, 10 ਅਕਤੂਬਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸੰਗਰੂਰ ‘ਚ ਹੋਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਵੇਗਾ : ਡੀਟੀਐਫ਼ ਪੰਜਾਬ 10 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਦੀ
Publish Date: Wed, 07 Oct 2026 05:08 PM (IST)
Updated Date: Wed, 07 Oct 2026 05:11 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਮੁੱਖ ਮੰਤਰੀ ਭਗਵੰਤ ਦੀ ਰਿਹਾਇਸ਼ ਵਾਲੇ ਸ਼ਹਿਰ ਸੰਗਰੂਰ ਵਿਖੇ 10 ਅਕਤੂਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਰੈਲੀ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ। ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ੍ਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨ ਮਹੀਨੇ ਤੋਂ ਲੈ ਕੇ ਮੁਲਾਜ਼ਮਾਂ ਦਾ ਇਤਿਹਾਸਿਕ ਸੰਘਰਸ਼ ਚੱਲ ਰਿਹਾ ਹੈ। ਡੀਟੀਐੱਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਦੱਸਿਆ ਕਿ ਸਰਕਾਰ ਦੇ 5 ਸਾਲ ਬੀਤਣ ਦੇ ਬਾਵਜੂਦ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ ਬਹਾਲ ਕਰਨੀ, 17-07-2020 ਤੇ 15-01-15 ਦਾ ਪੱਤਰ ਵਾਪਿਸ ਲੈਣਾ, ਕੰਪਿਊਟਰ ਅਧਿਆਪਕ, ਸਪੈਸ਼ਲ ਕਾਡਰ ਅਧਿਆਪਕ, ਮੈਰੀਟੋਰੀਅਸ ਅਧਿਆਪਕ, ਐੱਨਐੱਸਕਿਉਐਫ਼ ਅਧਿਆਪਕਾਂ ਸਮੇਤ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨੇ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਪੇਂਡੂ ਭੱਤੇ ਸਮੇਤ 37 ਤਰਾਂ ਦੇ ਭੱਤੇ ਬਹਾਲ ਕਰਨੇ, 200 ਰੁਪਏ ਕੱਟਦਾ ਟੈਕਸ ਬੰਦ ਕਰਨਾ, ਏਸੀਪੀ ਬਹਾਲ ਕਰਨਾ, ਮਿਡ ਡੇ ਮੀਲ ਵਰਕਰਾਂ, ਸਫ਼ਾਈ ਸੇਵਕਾਂ ਅਤੇ ਚੌਂਕੀਂਦਾਰਾ ਦਾ ਮਿਹਨਤਾਨਾ 18000 ਕਰਵਾਉਣ ਅਤੇ 10 ਫ਼ੀਸਦੀ ਪੈਂਡਿੰਗ ਡੀਏ ਜਾਰੀ ਕਰਨਾ ਓਵੇਂ ਦੀਆਂ ਓਵੇਂ ਖੜ੍ਹੀਆਂ ਹਨ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਦੀ ਸਰਕਾਰ ਹੈ ਅਤੇ ਇਸ ਝੂਠੀ ਸਰਕਾਰ ਨੂੰ ਸਬਕ ਸਿਖਾਉਣ ਲਈ 10 ਅਕਤੂਬਰ ਨੂੰ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ ਸੰਗਰੂਰ ਦੀਆਂ ਸੜਕਾਂ ਤੇ ਉਤਰਨਗੇ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਆਗੂਆਂ ਨੇ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਿਆਂ ਅਤੇ ਬਲਾਕਾਂ ਦੀਆਂ ਮੀਟਿੰਗਾਂ ਕਰ ਰਿਹਾ ਹੈ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਰੰਜਣ ਮਾਨਸਾ, ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।