ਪੱਤਰ ਪ੍ਰਰੇਰਕ, ਮਾਨਸਾ : ਮਾਨਸਾ ਪੁਲਿਸ ਨੇ ਵੀਰਵਾਰ ਨੂੰ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਥਾਣਾ ਝੁਨੀਰ ਦੀ ਪੁਲਿਸ ਪਿੰਡ ਫੱਤਾ ਮਾਲੋਕਾ ਮੌਜੂਦ ਸੀ ਤਾਂ ਕਾਰ ਏਸੈਂਟ ਨੂੰ ਰੋਕਿਆ ਤੇ ਕਾਰ ਸਵਾਰ ਕਾਰ ਛੱਡ ਕੇ ਮੌਕੇ ਤੋਂ ਭੱਜ ਗਿਆ। ਕਾਰ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿੱਚੋਂ 294 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਅਤੇ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰਕੇ ਕਾਰ ਨੂੰ ਪੁਲਿਸ ਨੇ ਕਬਜ਼ੇ 'ਚ ਲਿਆ ਹੈ।