ਪਿੰਡ ਦਸੌਂਧੀਆ ਵਿਖੇ ਮੁੱਖ ਗਲੀ ਦਾ ਕੰਮ ਕਰਵਾਇਆ ਸ਼ੁਰੂ
ਹਲਕਾ ਸਰਦੂਲਗੜ੍ਹ ਦੇ ਪਿੰਡ ਦਸੌਂਧੀਆ ਦੀ
Publish Date: Fri, 30 Oct 2026 04:53 PM (IST)
Updated Date: Sat, 31 Oct 2026 04:02 AM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ : ਹਲਕਾ ਸਰਦੂਲਗੜ੍ਹ ਦੇ ਪਿੰਡ ਦਸੌਂਧੀਆ ਦੀ ਗ੍ਰਾਂਮ ਪੰਚਾਇਤ ਵੱਲੋਂ ਮੁੱਖ ਗਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਸਰਪੰਚ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਦੀ ਗਲੀ ਦਾ ਬਹੁਤ ਬੁਰਾ ਹਾਲ ਸੀ। ਇਥੇ ਬਣਾਉਣ ਦੀ ਬਹੁਤ ਜ਼ਿਆਦਾ ਜ਼ਰੂਰਤ ਸੀ। ਗਲੀ ਦਾ ਕੰਮ ਸ਼ੁਰੂ ਕਰਵਾਉਣ ਲਈ ਰੰਗਲਾ ਪੰਜਾਬ ਸਕੀਮ ਵਿੱਚੋਂ ਫੰਡ ਜਾਰੀ ਕਰਵਾਇਆ ਗਿਆ। ਇਸ ਦੀ ਕੀਮਤ ਤਕਰੀਬਨ 17 ਲੱਖ ਰੁਪਏ ਖਰਚ ਆਵੇਗੀ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਪਿੰਡ ਦਸੌਂਧੀਆ ਦੇ ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹਲਕਾ ਸਰਦੂਲਗੜ੍ਹ ਵਿੱਚ ਜਿਸ ਵੇਲੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਵੱਡੇ ਪੱਧਰ ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਪੰਜਾਬ ਦਾ ਹਰ ਵਰਗ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਤੋਂ ਖੁਸ਼ ਹੈ। ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਭਾਰੀ ਬਹੁਮਤ ਨਾਲ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ਹੇਠ ਪਿੰਡ-ਪਿੰਡ ’ਚ ਗਲੀਆਂ ਦਾ ਕੰਮ ਤੇ ਨਵੇਂ ਬੱਸ ਸਟੈਂਡ ਬਣਾਏ ਜਾ ਰਹੇ ਹਨ, ਪੱਕੇ ਖਾਲਾਂ ਦਾ ਵੀ ਕੰਮ ਚਲਵਾਇਆ ਗਿਆ ਹੈ ਤੇ ਨਿਰਪੱਖ ਤੌਰ ’ਤੇ ਪਿੰਡਾਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।