ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਯਤਨਾਂ ਸਦਕਾ ਸੁਏ ਵਾਲਾ ਫਾਟਕ ਟੀ-204 ਖੋਲ੍ਹਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ
Publish Date: Mon, 02 Nov 2026 05:18 PM (IST)
Updated Date: Mon, 02 Nov 2026 05:20 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਐਸੋਸੀਏਸ਼ਨ ਵੱਲੋਂ ਲੰਬੇ ਸਮੇਂ ਤੋਂ ਮਾਨਸਾ ਦੇ ਸੂਏ ਵਾਲੇ ਫ਼ਾਟਕ ਟੀ-204 ਨੂੰ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਮਾਨਸਾ ਵਿਚ ਧਰਨਿਆਂ ਤੇ ਵੱਖ-ਵੱਖ ਗਤੀਵਿਧੀਆਂ ਕਾਰਨ ਟ੍ਰੈਫ਼ਿਕ ਵਧਣ ਨਾਲ ਸ਼ਹਿਰ ਦੇ ਅੰਦਰਲੇ ਰਸਤੇ ਅਕਸਰ ਬਲਾਕ ਹੋ ਜਾਂਦੇ ਹਨ। ਇਸ ਲਈ ਸੁਏ ਵਾਲਾ ਫਾਟਕ ਟੀ-204 ਖੋਲ੍ਹਣਾ ਬਹੁਤ ਜ਼ਰੂਰੀ ਸੀ, ਕਿਉਂਕਿ ਇਹ ਰਸਤਾ ਸ਼ਹਿਰ ਤੋਂ ਬਾਹਰ ਜਾਣ ਵਾਲੀ ਆਵਾਜਾਈ ਨੂੰ ਨਿਯਮਤ ਕਰਨ ਤੇ ਟ੍ਰੈਫ਼ਿਕ ਦਾ ਦਬਾਅ ਘਟਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰ ਅਗਰਾ ਨੇ ਇਹ ਜਾਣਕਾਰੀ ਦਿੱਤੀ। ਜਤਿੰਦਰ ਅਗਰਾ ਨੇ ਦੱਸਿਆ ਕਿ ਇਸ ਸਥਾਨ ਤੇ ਪਹਿਲਾਂ ਅੰਡਰ ਬ੍ਰਿਜ ਦਾ ਕੰਮ ਚੱਲ ਰਿਹਾ ਸੀ, ਪਰ ਸੁਏ ਦੇ ਟੁੱਟਣ ਕਾਰਨ ਅੰਡਰਬ੍ਰਿਜ ਦਾ ਕੰਮ ਵਿਚਕਾਰ ਹੀ ਰੁਕ ਗਿਆ ਸੀ। ਇਸ ਕਾਰਨ ਇਹ ਫ਼ਾਟਕ ਪਿਛਲੇ 10 ਤੋਂ 12 ਮਹੀਨਿਆਂ ਤੋਂ ਬੰਦ ਪਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਸ ਫ਼ਾਟਕ ਨੂੰ ਖੋਲ੍ਹਣ ਦੀ ਮੰਗ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਕਾਮਰੇਡ ਰਾਜਵਿੰਦਰ ਰਾਣਾ, ਇਸ ਵਾਰਡ ਦੇ ਕੌਂਸਲਰ ਅਸ਼ੋਕ ਸਪੋਲੀਆ ਅਤੇ ਡਾ. ਜਾਨਕ ਰਾਜ, ਪ੍ਰਧਾਨ ਆਈਐਮਏ ਵੱਲੋਂ ਵੀ ਕੀਤੀ ਗਈ ਸੀ। ਇਸ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਸਮਾਜਿਕ, ਧਾਰਮਿਕ ਅਤੇ ਵਪਾਰਕ ਐਸੋਸੀਏਸ਼ਨਾਂ ਅਤੇ ਸੰਸਥਾਵਾਂ ਵੱਲੋਂ ਵੀ ਇਸ ਫਾਟਕ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਨਸਾ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਰੇਲਵੇ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ ਕਰਕੇ ਇਸ ਫ਼ਾਟਕ ਨੂੰ ਖੁਲ੍ਹਵਾਉਣ ਲਈ ਲਗਾਤਾਰ ਅਤੇ ਸਕਾਰਾਤਮਕ ਯਤਨ ਕੀਤੇ ਗਏ। ਖੁਸ਼ੀ ਦੀ ਗੱਲ ਹੈ ਕਿ ਐਸੋਸੀਏਸ਼ਨ ਦੇ ਇਹ ਯਤਨ ਹੁਣ ਸਫ਼ਲ ਹੁੰਦੇ ਨਜ਼ਰ ਆ ਰਹੇ ਹਨ ਅਤੇ ਮੌਕੇ ਤੇ ਫ਼ਾਟਕ ਨੂੰ ਖੋਲ੍ਹਣ ਦਾ ਕੰਮ ਜ਼ੋਰਾਂ - ਸ਼ੋਰਾਂ ਨਾਲ ਚੱਲ ਰਿਹਾ ਹੈ। ਇਸ ਸਮੇਂ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨਵੀਨ ਕੁਮਾਰ ਦੀ ਦੇਖ-ਰੇਖ ਹੇਠ ਠੇਕੇਦਾਰ ਅਵਿਨੇਸ਼ ਕੁਮਾਰ ਵੱਲੋਂ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਜਤਿੰਦਰ ਅਗਰਾ ਨੇ ਉਮੀਦ ਪ੍ਰਗਟਾਈ ਕਿ ਫਾਟਕ ਜਲਦੀ ਖੋਲ੍ਹ ਦਿੱਤਾ ਜਾਵੇਗਾ, ਜਿਸ ਨਾਲ ਮਾਨਸਾ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਨੂੰ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ ਅਤੇ ਸ਼ਹਿਰ ਵਾਸੀਆਂ ਨੂੰ ਆਉਣ ਜਾਣ ਵਿੱਚ ਸਹੂਲਤ ਹੋਵੇਗੀ।