ਮਜ਼ਦੂਰਾਂ ਵੱਲੋਂ ਮਨਰੇਗਾ ਦੇ ਨਵੇਂ ਕਾਨੂੰਨ ਖ਼ਿਲਾਫ਼ ਰੋਸ ਮੁਜ਼ਾਹਰਾ
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ
Publish Date: Tue, 06 Jan 2026 05:24 PM (IST)
Updated Date: Wed, 07 Jan 2026 04:02 AM (IST)

ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਕੇਂਦਰ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਅਤੇ ਨਵੇਂ ਵੀ ਬੀ ਜੀ ਰਾਮ ਜੀ ਕਾਨੂੰਨ ਬਣਾਉਣ ਖਿਲਾਫ਼ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮਜ਼ਦੂਰ ਆਗੂਆਂ ਨੇ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਇੰਨ-ਬਿੰਨ ਬਹਾਲ ਕਰ ਕੇ ਸਾਰੇ ਬਾਲਗ ਕਿਰਤੀਆਂ ਨੂੰ ਸਾਰਾ ਸਾਲ ਕੰਮ ਦਿੱਤਾ ਜਾਵੇ। ਕਿਰਤੀਆਂ ਨੂੰ ਕਾਰਪੋਰੇਸ਼ਨ ਜਗੀਰੀ ਧਨਾਢਾਂ ਦੇ ਗੁਲਾਮ ਬਣਾਉਣ ਦੀ ਸਾਜ਼ਿਸ਼ ਰੱਦ ਕੀਤੀ ਜਾਵੇ। ਗਾਰੰਟੀਸ਼ੁਦਾ ਰੁਜ਼ਗਾਰ ਤੋਂ ਵਾਝਾਂ ਕਰਦਾ ਵੀਬੀ ਜੀ ਰਾਮ ਜੀ ਕਾਨੂੰਨ ਰੱਦ ਕੀਤਾ ਜਾਵੇ। ਮਨਰੇਗਾ ਦੀ ਦਿਹਾੜੀ ਘੱਟੋ ਘੱਟ 700 ਰੁਪਏ ਕੀਤੀ ਜਾਵੇ। ਮਜ਼ਦੂਰ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੋਦੀ ਸਰਕਾਰ ਨੇ ਮਜ਼ਦੂਰਾਂ ਦੇ ਹੱਕਾਂ ‘ਤੇ ਮਾਰੇ ਜਾ ਰਹੇ ਡਾਕੇ ਮਾਰਨ ਵਾਲੇ ਕਾਨੂੰਨ ਨੂੰ ਵਾਪਸ ਨਾ ਲਿਆ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਮਰੇਡ ਆਤਮਾ ਰਾਮ ਨੇ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਬਿਰਜ ਲਾਲ ਸਾਧੂ ਵਾਲਾ ਦਿਹਾਤੀ ਮਜ਼ਦੂਰ ਸਭਾ, ਸਾਥੀ ਪੂਰਨ ਸਿੰਘ, ਗੁਰਪਿਆਰ ਸਿੰਘ, ਖੇਤ ਮਜ਼ਦੂਰ ਸਭਾ, ਦਰਸ਼ਨ ਸਿੰਘ ਦਾਨੇਵਾਲਾ, ਮਜੀਠਾ ਸਿੰਘ, ਮਜ਼ਦੂਰ ਮੁਕਤੀ ਮੋਰਚਾ ਲਿਬਰੇਸ਼ਨ ਬਲਜੀਤ ਸਿੰਘ ਕੁਸਲਾ, ਜਾਗਰ ਸਿੰਘ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਵੀ ਸੰਬੋਧਨ ਕੀਤਾ । ਇਸ ਉਪਰੰਤ ਹਨੂੰਮਾਨ ਮੰਦਿਰ ਤੋਂ ਬੱਸ ਅੱਡੇ ਤੱਕ ਪ੍ਰਭਾਵਸ਼ਾਲੀ ਮਾਰਚ ਕਰਦੇ ਹੋਏ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।