ਮੰਗਾਂ ਨੂੰ ਲੈ ਕੇ ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ ਮਾਨਸਾ ਡਿਪਟੀ ਕਮਿਸ਼ਨਰ ਦਫਤਰ ਦੇ
Publish Date: Thu, 20 Aug 2026 06:18 PM (IST)
Updated Date: Fri, 21 Aug 2026 04:04 AM (IST)
ਫ਼ੋਟੋ : 09 ਐਮਏਐਨ ਕੈਪਸ਼ਨ : ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਆਗੂ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਮਾਨਸਾ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਮਜ਼ਦੂਰਾਂ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਨੇ ਕਿਹਾ ਕਿ ਮਗਨਰੇਗਾ ਦਾ ਕੰਮ ਬੰਦ ਹੈ ਤੇ ਗਰੀਬ ਪਰਿਵਾਰਾਂ ਦੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰ ਵੀ ਅਧੂਰੇ ਹਨ, ਜਿਨ੍ਹਾਂ ਨੂੰ ਛੇਤੀ ਪੂਰ੍ਹਾ ਕੀਤਾ ਜਾਵੇ। ਜਗਸੀਰ ਸਿੰਘ, ਬਿਮਲਾ ਰਾਣੀ, ਮਨਜੀਤ ਸਿੰਘ ਮਾਨਸਾ ਨੇ ਕਿਹਾ ਕਿ ਜ਼ਿਲ੍ਹਾ ਕਚਹਿਰੀ ਵਿੱਚ ਮਨਰੇਗਾ ਯੂਨੀਅਨ ਅਤੇ ਦਲਿਤ ਦਾਸਤਾਂ ਵਿਰੋਧੀ ਅੰਦੋਲਨ ਦੇ ਬੈਨਰ ਹੇਠ ਮਾਨਸਾ ਬੁਢਲਾਡਾ ਦੇ ਮਜ਼ਦੂਰਾਂ ਵੱਲੋਂ ਰੈਲੀ ਕਰਕੇ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਨੂੰ ਮਿਲਣ ਵਾਲਾ ਮਨਰੇਗਾ ਦਾ ਕੰਮ ਲੰਬੇ ਸਮੇਂ ਤੋਂ ਬੰਦ ਹੈ ਅਤੇ ਉਨ੍ਹਾਂ ਦੀਆਂ ਡਿਮਾਂਡਾਂ ਤੱਕ ਨਹੀਂ ਲਈਆਂ ਜਾ ਰਹੀਆਂ। ਮਜ਼ਦੂਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ ਅਤੇ ਮਜ਼ਦੂਰਾਂ ਕੋਲ ਕੋਈ ਰੁਜ਼ਗਾਰ ਨਾ ਹੋਣ ਕਾਰਨ ਅੱਜ ਮਜ਼ਬੂਰਨ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੜ੍ਹਾਂ ਅਤੇ ਬਾਰਿਸ਼ਾਂ ਦੇ ਦੌਰਾਨ ਮਜ਼ਦੂਰ ਪਰਿਵਾਰਾਂ ਦੇ ਘਰਾਂ ਦਾ ਵੱਡਾ ਨੁਕਸਾਨ ਹੋਇਆ ਸੀ ਤੇ ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ। ਪਰ ਅਜੇ ਤੱਕ ਮਜ਼ਦੂਰਾਂ ਨੂੰ ਮੁਆਵਜ਼ਾ ਤੱਕ ਨਹੀਂ ਮਿਲਿਆ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਆਵਾਜ਼ ਯੋਜਨਾ ਤਹਿਤ ਬਣਨ ਵਾਲੇ ਘਰਾਂ ਦੀਆਂ ਕਿਸ਼ਤਾਂ ਨਾ ਪੈਣ ਕਾਰਨ ਘਰ ਅਧੂਰੇ ਪਏ ਹਨ ਤੇ ਪਰਿਵਾਰ ਹਨੇਰੀਆਂ ਰਾਤਾਂ ਵਿੱਚ ਖੁੱਲ੍ਹੇ ਆਸਮਾਨ ਹੇਠਾਂ ਰਾਤਾਂ ਗੁਜ਼ਾਰਨ ਲਈ ਮਜ਼ਬੂਰ ਹਨ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਗਨਰੇਗਾ ਵਿੱਚ ਤਬਦੀਲੀ ਕਾਰਨ ਮਜ਼ਦੂਰਾਂ ਨੂੰ ਕੰਮ ਨਹੀਂ ਮਿਲ ਰਿਹਾ। ਮਜ਼ਦੂਰਾਂ ਦੀ ਹਾਜ਼ਰੀ ਲਗਾਉਣ ਸਮੇਂ ਵੀ ਉਨਾਂ ਨਾਲ ਵਿਤਕਰਾ ਹੋ ਰਿਹਾ ਅਤੇ ਆਨਲਾਈਨ ਉਨ੍ਹਾਂ ਦੀ ਹਾਜ਼ਰੀ ਨਾ ਲੱਗਣ ਕਾਰਨ ਪ੍ਰੇਸ਼ਾਨੀ ਆ ਰਹੀ ਹੈ। ਮਜ਼ਦੂਰ ਆਗੂਆਂ ਨੇ ਕਿਹਾ ਕਿ ਮਗਨਰੇਗਾ ਵਿੱਚ ਪੂਰ੍ਹੀ ਮਜ਼ਦੂਰੀ ਨਾ ਮਿਲਣ ਕਾਰਨ ਅੱਜ ਮਜ਼ਦੂਰ ਮੰਦੀ ਦਾ ਮਾਰ ਝੱਲ ਰਹੇ ਹਨ। ਮਜ਼ਦੂਰਾਂ ਵੱਲੋਂ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਰਾਹੀਂ ਆਪਣਾ ਮੰਗ ਪੱਤਰ ਦਿੱਤਾ ਗਿਆ।