ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ
Publish Date: Sat, 10 Oct 2026 04:31 PM (IST)
Updated Date: Sat, 10 Oct 2026 04:32 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ ਗਿਆ। ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਸੰਸਥਾ ਵੱਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿੱਚ ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਦੌਰਾਨ ਪ੍ਰੋਫੈਸਰ ਅਵਤਾਰ ਸਿੰਘ, ਪ੍ਰੋਫੈਸਰ ਰਣਜੀਤ ਸਿੰਘ ਅਤੇ ਡਾ. ਸ਼ਬੀਰ ਸ਼ਾਹ ਅਹਿਮਦ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨਾਲ ਸਬੰਧਤ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਤਣਾਅ ਅਤੇ ਹੋਰ ਮਾਨਸਿਕ ਸਿਹਤ ਸਮੱਸਿਆਵਾਂ ਦੇ ਲੱਛਣਾਂ, ਉਨ੍ਹਾਂ ਦੇ ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਨਾਲ ਸਮਝਾਇਆ। ਬੁਲਾਰਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮਾਨਸਿਕ ਸਿਹਤ ਬਾਰੇ ਖੁੱਲ੍ਹ ਕੇ ਗੱਲ ਕਰਨਾ ਅਤੇ ਸਮੇਂ ਸਿਰ ਸਹਾਇਤਾ ਲੈਣਾ ਬਹੁਤ ਜ਼ਰੂਰੀ ਹੈ। ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਪ੍ਰਤੀ ਸੰਵੇਦਨਸ਼ੀਲ ਬਣਨ, ਦੂਜਿਆਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਇੱਕ ਸਹਿਯੋਗੀ ਤੇ ਸਕਾਰਾਤਮਕ ਮਾਹੌਲ ਸਿਰਜਣ ਦਾ ਸੰਦੇਸ਼ ਦਿੱਤਾ ਗਿਆ।