ਚਾਕੂ ਲੈ ਕੇ ਘੁੰਮਣ ਵਾਲਾ ਨੌਜਵਾਨ ਕਾਬੂ
ਰੇਲਵੇ ਪੁਲਿਸ ਮਾਨਸਾ ਨੇ ਸਟੇਸ਼ਨ ਤੇ
Publish Date: Wed, 14 Jan 2026 07:09 PM (IST)
Updated Date: Thu, 15 Jan 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਪੁਲਿਸ ਨੇ ਰੇਲਵੇ ਸਟੇਸ਼ਨ ’ਤੇ ਚਾਕੂ ਲੈ ਕੇ ਘੁੰਮਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਇਸ ਚਾਕੂ ਨਾਲ ਉਸਨੇ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ। ਉਸਦੇ ਖਿਲਾਫ਼ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਰੇਲਵੇ ਪੁਲੀਸ ਚੌਕੀ ਮਾਨਸਾ ਦੇ ਇੰਚਾਰਜ ਏਐੱਸਆਈ ਪਾਖਰ ਸਿੰਘ ਨੇ ਦੱਸਿਆ ਕਿ ਹੌਲਦਾਰ ਅੰਮ੍ਰਿਤਪਾਲ ਸਿੰਘ ਨੇ ਪੁਲਿਸ ਪਾਰਟੀ ਨੇ ਰੇਲਵੇ ਸਟੇਸ਼ਨ ਮਾਨਸਾ ਤੋਂ ਕਰਨ ਸਿੰਘ ਪੁੱਤਰ ਸੋਮਾ ਸਿੰਘ ਵਾਸੀ ਮਾਨਸਾ ਨੂੰ ਇਕ ਕਮਾਨੀਦਾਰ ਚਾਕੂ ਲੈ ਕੇ ਘੁੰਮਦਾ ਕਾਬੂ ਕੀਤਾ ਗਿਆ ਹੈ। ਉਹ ਗੱਡੀ ਤੋਂ ਉਤਰ ਕੇ ਸਟੇਸ਼ਨ ’ਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਘੁੰਮ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਰਨ ਸਿੰਘ ਨੂੰ ਕਾਬੂ ਕਰ ਕੇ ਉਸਦੇ ਖਿਲਾਫ ਜੀਆਰਪੀ ਬਠਿੰਡਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਸਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਕਈ ਮਾਮਲੇ ਦਰਜ ਹਨ।