- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਦਰ ਬੁਢਲਾਡਾ ਦੀ ਪੁਲਿਸ ਵੱਲੋਂ 04 ਅਕਤੂਬਰ 2026 ਨੂੰ ਮੁਕੱਦਮਾ ਨੰਬਰ. 123 ਅਧੀਨ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁੱਖ ਦੋਸ਼ੀ ਜਸਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਬੁਢਲਾਡਾ ਦੇ ਨੇੜਲੇ ਪਿੰਡ ਬੀਰੋਕੇ ਕਲਾਂ ਦੇ 17 ਸਾਲਾ ਇਕ ਨੌਜਵਾਨ ਵੱਲੋਂ ਕੁੱਟਮਾਰ ਤੇ ਬੇਇੱਜ਼ਤੀ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਨਦੀਪ ਸਿੰਘ (17) ਵਾਸੀ ਬੀਰੋਕੇ ਕਲਾਂ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ 6 ਨਾਮਜ਼ਦ ਤੇ 5-6 ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਮੁਦੱਈ ਬਾਵਾ ਸਿੰਘ ਵਾਸੀ ਬੀਰੋਕੇ ਕਲਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ 3 ਅਕਤੂਬਰ 2026 ਨੂੰ ਸਵੇਰੇ ਕਰੀਬ 11:45 ਵਜੇ ਉਸ ਦੇ ਲੜਕੇ ਕਰਨਦੀਪ ਸਿੰਘ ਨੇ ਆਪਣੇ ਫ਼ੋਨ ਤੋਂ ਕਾਲ ਕਰ ਕੇ ਦੱਸਿਆ ਕਿ ਉਹ ਆਪਣੇ ਬੁਲੇਟ ਮੋਟਰਸਾਈਕਲ 'ਤੇ ਗੁਰੂ ਨਾਨਕ ਕਾਲਜ ਬੁਢਲਾਡਾ ਪੜ੍ਹਨ ਲਈ ਗਿਆ ਸੀ। ਉਸ ਦੇ ਨਾਲ ਉਸ ਦੀ ਦੋਸਤ ਲੜਕੀ ਵਾਸੀ ਬੀਰੋਕੇ ਖੁਰਦ ਵੀ ਸੀ। ਦੋਵੇਂ ਜਣੇ ਬੁਢਲਾਡਾ ਦੇ 'ਜੰਨਤ ਹੋਟਲ' 'ਚ ਚਾਹ-ਪਾਣੀ ਪੀਣ ਲਈ ਚਲੇ ਗਏ। ਬਿਆਨ ਮੁਤਾਬਕ ਹੋਟਲ 'ਚ ਲੜਕੀ ਨੇ ਵੱਖਰੇ ਹੋ ਕੇ ਕਿਸੇ ਨੂੰ ਫ਼ੋਨ ਕੀਤਾ, ਜਿਸ ਤੋਂ ਕੁਝ ਸਮੇਂ ਬਾਅਦ ਕੁੜੀ ਦਾ ਪਿਤਾ ਜਸਵੀਰ ਸਿੰਘ ਆਪਣੇ ਹੋਰ ਸਾਥੀਆਂ — ਸਤਪਾਲ ਸਿੰਘ, ਦਿਲਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਲੜਕੀ ਦੇ ਭੂਆ ਦੇ ਲੜਕੇ ਅਤੇ 5-6 ਹੋਰ ਅਣਪਛਾਤੇ ਵਿਅਕਤੀਆਂ ਨਾਲ ਵੱਖ-ਵੱਖ ਮੋਟਰਸਾਈਕਲਾਂ 'ਤੇ ਹੋਟਲ ਪਹੁੰਚ ਗਏ। ਉਕਤ ਵਿਅਕਤੀਆਂ ਨੇ ਕਰਨਦੀਪ ਸਿੰਘ ਦੀ ਕਾਫ਼ੀ ਮਾਰ ਕੁਟਾਈ ਕੀਤੀ।
ਮੁਦੱਈ ਅਨੁਸਾਰ ਇਸ ਕੁੱਟਮਾਰ ਅਤੇ ਹੋਈ ਬੇਇੱਜ਼ਤੀ ਤੋਂ ਪਰੇਸ਼ਾਨ ਹੋ ਕੇ ਉਸ ਦੇ ਲੜਕੇ ਕਰਨਦੀਪ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ। ਗੰਭੀਰ ਹਾਲਤ 'ਚ ਉਸ ਨੂੰ ਇਲਾਜ ਲਈ ਜੀਵਨ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਵੱਲੋਂ 04 ਅਕਤੂਬਰ 2026 ਨੂੰ ਮੁਕੱਦਮਾ ਨੰਬਰ. 123 ਅਧੀਨ ਧਾਰਾ 108 ਬੀਐਨਐਸ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁੱਖ ਦੋਸ਼ੀ ਜਸਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।