- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਸਦਰ ਮਾਨਸਾ ਦੇ ਏਐੱਸਆਈ ਗੁਰਨੈਬ ਸਿੰਘ ਨੇ ਦੱਸਿਆ ਕਿ ਚਹਿਲਾਂਵਾਲੀ ਵਾਸੀ ਬਿੰਦਰ ਕੌਰ, ਪਤਨੀ ਗੁਰਜੰਟ ਸਿੰਘ, ਨੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਯੂਕੇ ਜਾਣਾ ਚਾਹੁੰਦਾ ਸੀ। ਉਸ ਨੇ ਦੋਸ਼ ਲਾਇਆ ਕਿ ਪਿੰਡ ਬਹਿਣੀਵਾਲ ਵਾਸੀ ਕੁਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਵਿੰਦਰ ਕੌਰ ਵਿਦੇਸ਼ ਭੇਜਣ ਦਾ ਕੰਮ ਕਰਦੇ ਸਨ। ਉਨ੍ਹਾਂ ਨੇ ਮਨਪ੍ਰੀਤ ਨੂੰ ਯੂਕੇ ਭੇਜਣ ਲਈ 45 ਲੱਖ ਰੁਪਏ ਮੰਗੇ ਸਨ, ਜੋ ਉਨ੍ਹਾਂ ਨੂੰ ਦੇ ਦਿੱਤੇ ਗਏ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਯੂਕੇ ਭੇਜਣ ਦੇ ਨਾਂ ’ਤੇ 45 ਲੱਖ ਰੁਪਏ ਲੈਣ ਅਤੇ ਕਥਿਤ ਤੌਰ ’ਤੇ ਵਾਪਸ ਨਾ ਕਰਨ ਤੋਂ ਦੁਖੀ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਥਾਣਾ ਸਦਰ ਮਾਨਸਾ ਪੁਲਿਸ ਨੇ ਪਤੀ-ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਥਾਣਾ ਸਦਰ ਮਾਨਸਾ ਦੇ ਏਐੱਸਆਈ ਗੁਰਨੈਬ ਸਿੰਘ ਨੇ ਦੱਸਿਆ ਕਿ ਚਹਿਲਾਂਵਾਲੀ ਵਾਸੀ ਬਿੰਦਰ ਕੌਰ, ਪਤਨੀ ਗੁਰਜੰਟ ਸਿੰਘ, ਨੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਯੂਕੇ ਜਾਣਾ ਚਾਹੁੰਦਾ ਸੀ। ਉਸ ਨੇ ਦੋਸ਼ ਲਾਇਆ ਕਿ ਪਿੰਡ ਬਹਿਣੀਵਾਲ ਵਾਸੀ ਕੁਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਵਿੰਦਰ ਕੌਰ ਵਿਦੇਸ਼ ਭੇਜਣ ਦਾ ਕੰਮ ਕਰਦੇ ਸਨ। ਉਨ੍ਹਾਂ ਨੇ ਮਨਪ੍ਰੀਤ ਨੂੰ ਯੂਕੇ ਭੇਜਣ ਲਈ 45 ਲੱਖ ਰੁਪਏ ਮੰਗੇ ਸਨ, ਜੋ ਉਨ੍ਹਾਂ ਨੂੰ ਦੇ ਦਿੱਤੇ ਗਏ।
ਸ਼ਿਕਾਇਤਕਰਤਾ ਮੁਤਾਬਕ, ਰਕਮ ਲੈਣ ਦੇ ਬਾਵਜੂਦ ਮੁਲਜ਼ਮਾਂ ਨੇ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਉਹ ਲਗਾਤਾਰ ਲਾਰੇ ਲਗਾਉਂਦੇ ਰਹੇ। ਇਸ ਤੋਂ ਦੁਖੀ ਹੋ ਕੇ ਮਨਪ੍ਰੀਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਏਐੱਸਆਈ ਨੇ ਦੱਸਿਆ ਕਿ ਬਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਵਿੰਦਰ ਕੌਰ ਵਾਸੀ ਬਹਿਣੀਵਾਲ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।