ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਯੂਥ ਮਿਲਣੀ ਅੱਜ
ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿੱਚ
Publish Date: Sat, 12 Sep 2026 05:16 PM (IST)
Updated Date: Sat, 12 Sep 2026 05:17 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਵਿਚ ਅੰਨਾ ਧੁੰਦ ਵਰਤੇ ਜਾ ਰਹੇ ਨਸ਼ਿਆਂ ਦੇ ਵਿਰੋਧ ਵਿਚ ਸ਼ੁਰੂ ਕੀਤੀ ਜਾਣ ਵਾਲੀ ਯਾਤਰਾ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵੱਲੋਂ ਭਾਜਪਾ ਮੰਡਲ ਭੀਖੀ ਦੇ ਸਾਬਕਾ ਪ੍ਰਧਾਨ ਰੋਬਿਨ ਜ਼ਿੰਦਲ ਦੀ ਅਗਵਾਈ ਹੇਠ 13 ਸਤੰਬਰ ਨੂੰ ਸਥਾਨਕ ਬੀਐਮਜੀ ਗਰੀਨ ਰਿਜ਼ੋਰਟ ਵਿਚ ਯੂਥ ਮਿਲਣੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੂਪ ਖੋਸਲਾ ਨੌਜਵਾਨਾਂ ਦਾ ਮਾਰਗਦਰਸ਼ਨ ਕਰਨਗੇ। ਜਾਣਕਾਰੀ ਦਿੰਦੇ ਹੋਏ ਰੋਬਿਨ ਜ਼ਿੰਦਲ ਨੇ ਦੱਸਿਆ ਕਿ ਸੂਬੇ ਵਿੱਚ ਨਸ਼ੇ ਦੀ ਅੰਨ੍ਹੇਧੁਦ ਹੋ ਰਹੀ ਵਰਤੋਂ ਅਤੇ ਪੰਜਾਬ ਸਰਕਾਰ ਦੇ ਨਲਾਇਕ ਪ੍ਰਦਰਸ਼ਨ ਖ਼ਿਲਾਫ਼ ਪਾਰਟੀ ਵਲੋਂ ਕੀਤੀ ਜਾ ਰਹੀ ਯਾਤਰਾ ਦੇ ਸਬੰਧ ਵਿੱਚ ਇਥੇ ਵਿਸ਼ਾਲ ਯੂਥ ਮਿਲਣੀ ਕਰਵਾਈ ਜਾ ਰਹੀ ਹੈ। ਯੂਥ ਆਗੂ ਨੇ ਕਿਹਾ ਕਿ ਸੂਬੇ ਵਿੱਚ ਸਰਕਾਰ ਦੀ ਨਾਕਾਮੀ ਖ਼ਿਲਾਫ਼ ਭਾਜਪਾ ਵੱਡੇ ਪੱਧਰ ‘ਤੇ ਸੰਘਰਸ਼ ਕਰੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੀਟਿੰਗ ਵਿੱਚ ਭਾਜਪਾ ਯੁਵਾ ਮੋਰਚਾ ਦੇ ਪੰਜਾਬ ਪ੍ਰਧਾਨ ਅਨੂਪ ਖੋਸਲਾ, ਜ਼ਿਲ੍ਹਾ ਭਾਜਪਾ ਪ੍ਰਧਾਨ ਗੋਮਾ ਰਾਮ ਪੁਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ ਸ਼ਮੂਲੀਅਤ ਕਰਨਗੇ।