- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਬੇ ਕੇ ਆਯੁਰਵੇਦਿਕ ਮੈਡੀਕਲ

ਪੱਤਰ ਪ੍ਰੇਰਕ ਪੰਜਾਬੀ ਜਾਗਰਣ ਮੋਗਾ: ਬਾਬੇ ਕੇ ਆਯੁਰਵੇਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੌਧਰ ਮੋਗਾ ਵੱਲੋਂ ਸਿਹਤਮੰਦ ਭਵਿੱਖ ਲਈ ਆਯੁਰਵੇਦ ਵਿਸ਼ੇ ਤਹਿਤ 11ਵਾਂ ਆਯੁਰਵੇਦ ਦਿਵਸ ਬੜੇ ਉਤਸ਼ਾਹ ਅਤੇ ਉਤਸਾਹਪੂਰਵਕ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਿਹਤ ਜਾਗਰੂਕਤਾ, ਵਿਦਿਅਕ ਅਤੇ ਵਿਦਿਆਰਥੀ ਕੇਂਦਰਿਤ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਸਮਾਗਮਾਂ ਦੀ ਲੜੀ ਤਹਿਤ ਧੁੜੀਕੇ ਦੇ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿਹਤ ਜਾਂਚ ਅਤੇ ਪ੍ਰਕ੍ਰਿਤੀ ਮੁਲਾਂਕਣ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸੰਤੁਲਿਤ ਖੁਰਾਕ, ਪੋਸ਼ਣ, ਦੰਦਾਂ ਦੀ ਸਫ਼ਾਈ, ਸਿਹਤਮੰਦ ਜੀਵਨ-ਸ਼ੈਲੀ ਅਤੇ ਯੋਗਾ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੂੰ ਰੋਜ਼ਾਨਾ ਜੀਵਨ ਵਿਚ ਸਿਹਤਮੰਦ ਆਦਤਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਆਯੁਰਵੇਦਿਕ ਔਸ਼ਧੀ ਪੌਦਿਆਂ ਦੀ ਮਹੱਤਤਾ ਬਾਰੇ ਜਾਣੂੰ ਕਰਵਾਉਣ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਤੁਲਸੀ, ਐਲੋਵੇਰਾ, ਗਿਲੋਏ ਅਤੇ ਅਸ਼ਵਗੰਧਾ ਸਮੇਤ 100 ਤੋਂ ਵੱਧ ਔਸ਼ਧੀ ਪੌਦੇ ਵੰਡੇ ਗਏ। ਵਿਦਿਆਰਥੀਆਂ ਨੂੰ ਇਨ੍ਹਾਂ ਪੌਦਿਆਂ ਦੇ ਗੁਣਾਂ ਅਤੇ ਸਿਹਤ ਲਈ ਉਨ੍ਹਾਂ ਦੀ ਉਪਯੋਗਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਬਹਿਸ, ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਇਸ ਮੌਕ ਜ਼ੂਮ ਰਾਹੀਂ ਵਿਸ਼ੇਸ਼ ਮਹਿਮਾਨ ਵੱਲੋਂ ਵਿਦਿਆਰਥੀਆਂ ਲਈ ਜਾਣਕਾਰੀ ਭਰਪੂਰ ਭਾਸ਼ਣ ਵੀ ਕਰਵਾਇਆ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਭੋਜਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਦੌਰਾਨ ਵਿਦਿਆਰਥੀਆਂ ਦੇ ਸੰਹਿਤਾ ਸਿਧਾਂਤ ਅਤੇ ਪ੍ਰਾਚੀਨ ਆਯੁਰਵੇਦਿਕ ਗਿਆਨ ਸਬੰਧੀ ਜਾਣਕਾਰੀ ਦੀ ਪਰਖ ਕੀਤੀ ਗਈ। ਸਮਾਗਮ ਦੀਆਂ ਸਾਰੀਆਂ ਗਤੀਵਿਧੀਆਂ ਵਿਚ ਵਿਦਿਆਰਥੀਆਂ, ਅਧਿਆਪਕਾਂ, ਇੰਟਰਨਾਂ ਅਤੇ ਸਮੁਦਾਇਕ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਆਯੁਰਵੇਦ ਸਿਰਫ਼ ਬਿਮਾਰੀਆਂ ਦੇ ਇਲਾਜ ਤੱਕ ਸੀਮਤ ਨਹੀਂ, ਸਗੋਂ ਸਿਹਤਮੰਦ ਜੀਵਨ-ਸ਼ੈਲੀ ਅਤੇ ਰੋਗਾਂ ਤੋਂ ਬਚਾਅ ਲਈ ਵੀ ਮਹੱਤਵਪੂਰਨ ਹੈ। ਆਯੁਰਵੇਦ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ, ਵਿਦਿਆਰਥੀਆਂ ਅਤੇ ਸਮਾਜ ’ਚ ਆਯੁਰਵੇਦ, ਕੁਦਰਤੀ ਜੀਵਨ-ਸ਼ੈਲੀ, ਪੋਸ਼ਣ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨਾ ਰਿਹਾ। ਇਹ ਜਾਣਕਾਰੀ ਡਾ. ਅਮਨਜੋਤ ਸਾਂਗਰਾ, ਸਹਾਇਕ ਪ੍ਰੋਫੈਸਰ ਡਾ. ਦੀਪਾਲੀ, ਸਹਾਇਕ ਪ੍ਰੋਫੈਸਰ ਬਾਬੇ ਕੇ ਆਯੁਰਵੇਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੌਧਰ ਜ਼ਿਲ੍ਹਾ ਮੋਗਾ ਵੱਲੋਂ ਦਿੱਤੀ ਗਈ।