ਸਵਰਨ ਗੁਲਾਟੀ, ਮੋਗਾ : ਪੁਲਿਸ ਨੇ ਗਸ਼ਤ ਦੌਰਾਨ ਇਕ ਆਈ 20 ਕਾਰ ਵਿਚੋਂ 12 ਪੇਟੀਆਂ ਬੀਅਰ ਦੀਆਂ ਬਰਾਮਦ ਕਰ ਕੇ ਮੌਕੇ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ। ਥਾਣਾ ਕੋਟ ਇਸੇ ਖਾਂ ਦੇ ਹੌਲਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਸ਼ੱਕੀ ਪੁਰਸ਼ਾਂ ਦੀ ਭਾਲ ਕਰ ਰਹੇ ਸੀ ਤਾਂ ਪਿੰਡ ਮੰਦਰ ਦੇ ਕੋਲ ਇਕ ਆਈ 20 ਕਾਰ ਨੂੰ ਰੋਕ ਕੇ ਸ਼ੱਕ ਕਾਰਨ ਉਸ ਦੀ ਤਲਾਸ਼ੀ ਲੈਣ 'ਤੇ ਕਾਰ ਵਿਚੋਂ 12 ਪੇਟੀਆਂ ਬੀਅਰ ਬਰਾਮਦ ਕੀਤੀ ਗਈ। ਪੁਲਿਸ ਬਰਾਮਦ ਕੀਤੀਆਂ ਬੀਅਰ ਦੀਆਂ ਪੇਟੀਆਂ ਨੂੰ ਕਬਜ਼ੇ ਵਿਚ ਲੈ ਕੇ ਕਾਰ ਚਾਲਕ ਸਮਸ਼ੇਰ ਸਿੰਘ ਸ਼ੇਰਾ ਵਾਸੀ ਫਤਿਹਗੜ੍ਹ ਪੰਜਤੂਰ ਨੂੰ ਮੌਕੇ 'ਤੇ ਹੀ ਹਿਰਾਸਤ ਵਿਚ ਲੈ ਕੇ ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।