ਕਾਰਗਿਲ ਸ਼ਹੀਦ ਜ਼ੋਰਾ ਸਿੰਘ ਦੀ 25ਵੀਂ ਬਰਸੀ ਮਨਾਈ
ਆਲ ਇੰਡੀਆ ਵਾਲਮੀਕਿ ਖ਼ਾਲਸਾ
Publish Date: Thu, 19 Feb 2026 03:35 PM (IST)
Updated Date: Fri, 20 Feb 2026 04:00 AM (IST)

ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ: ਆਲ ਇੰਡੀਆ ਵਾਲਮੀਕਿ ਖ਼ਾਲਸਾ ਦਲ ਰਜਿ: ਮੋਗਾ ਨੇ ਕਾਰਗਿਲ ਸ਼ਹੀਦ ਜ਼ੋਰਾ ਸਿੰਘ ਬਘੇਲੇਵਾਲਾ ਦੀ 25ਵੀਂ ਬਰਸੀ ਬਸਤੀ ਲਾਲ ਸਿੰਘ ਬਹੋਨਾ ਚੌਕ ਵਿਖੇ ਆਪਣੇ ਮੁੱਖ ਦਫ਼ਤਰ ਵਿਖੇ ਮਨਾਈ। ਭਾਵਾਧਸ ਦੇ ਉੱਪ ਪ੍ਰਧਾਨ ਰਾਹੁਲ ਕੁਮਾਰ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਗੁਰਮੇਲ ਸਿੰਘ ਬਹੋਨਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਕਾਰਗਿਲ ਸ਼ਹੀਦ ਜ਼ੋਰਾ ਸਿੰਘ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮਹਿਮਾਨ ਰਾਹੁਲ ਕੁਮਾਰ ਨੇ ਕਿਹਾ ਕਿ ਸਾਡੀਆਂ ਜਾਨਾਂ ਹਮੇਸ਼ਾ ਬਹਾਦਰ ਯੋਧਿਆਂ ਨੇ ਸੁਰੱਖਿਅਤ ਰੱਖੀਆਂ ਹਨ ਅਤੇ ਜ਼ੋਰਾ ਸਿੰਘ ਬਘੇਲੇਵਾਲਾ 2001 ਵਿਚ ਅੱਜ ਦੇ ਦਿਨ ਕਾਰਗਿਲ ਵਿਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਸਨ। ਉਨ੍ਹਾਂ ਜ਼ੋਰਾ ਸਿੰਘ ਦੇ ਪਿਤਾ ਕਰਨੈਲ ਸਿੰਘ ਅਤੇ ਮਾਤਾ ਗੁਰਨਾਮ ਕੌਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਜਿਨ੍ਹਾਂ ਨੇ ਇਸ ਬਹਾਦਰ ਪੁੱਤਰ ਨੂੰ ਜਨਮ ਦਿੱਤਾ। ਇਸ ਮੌਕੇ ਪਾਰਟੀ ਦੇ ਮੁੱਖ ਸੇਵਾਦਾਰ ਅਮਰਜੀਤ ਸਿੰਘ ਗਿੱਲ ਨੇ ਆਏ ਸਾਰੇ ਵਰਕਰਾਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੇਘਰਾਜ, ਡਾ. ਜਸਵੀਰ ਚੰਦ ਪ੍ਰਜਾਪਤ, ਸ਼ੰਕਰ ਘਾਰੂ, ਕੁਲਦੀਪ ਸਿੰਘ ਮਾਹਲਾ, ਕਸ਼ਮੀਰ ਸਿੰਘ ਮਾਹਲਾ, ਮੰਗੂ ਸਿੰਘ, ਪੂਰਨ ਸਿੰਘ, ਨਛੱਤਰ ਸਿੰਘ, ਬਲਵੀਰ ਸਿੰਘ ਘਈ ਅਤੇ ਵੀਰ ਸਿੰਘ ਆਦਿ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਦਫ਼ਤਰ ਸਕੱਤਰ ਬੇਅੰਤ ਸਿੰਘ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ।