ਸਟਾਫ ਰਿਪੋਰਟਰ, ਮੋਗਾ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਪੂਰੇ ਜ਼ੋਰਾਂ ਉੱਤੇ ਜਾਰੀ ਹੈ। ਕਣਕ ਦੀ ਮੰਡੀਆਂ ਵਿੱਚ ਆਮਦ ਨੇ ਤੇਜ਼ੀ ਫੜ੍ਹ ਲਈ ਹੈ। ਮਿਤੀ 18 ਅਪ੍ਰਰੈਲ ਤੱਕ ਜ਼ਲਿ੍ਹਾ ਮੋਗਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ 2613764 ਕੁਇੰਟਲ ਕਣਕ ਦੀ ਆਮਦ ਹੋ ਚੁੱਕੀ ਹੈ। ਖਰੀਦ ਲਈ ਸਾਰੀਆਂ ਖਰੀਦ ਏਜੰਸੀਆਂ ਨੂੰ ਖਰੀਦ ਵੰਡ ਸਬੰਧੀ ਟੀਚੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ (ਵਾਧੂ ਚਾਰਜ) ਐਮਕੇ ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ ਤੋਂ ਇਲਾਵਾ 148 ਹੋਰ ਅਸਥਾਈ ਯਾਰਡਾਂ ਨੂੰ ਖਰੀਦ ਸਟੇਸ਼ਨ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਪਨਗੇ੍ਨ 23 ਫੀਸਦੀ, ਮਾਰਕਫੈੱਡ 22 ਫੀਸਦੀ) ਪਨਸਪ 22 ਫੀਸਦੀ ਵੇਅਰ ਹਾਊਸ 13 ਫੀਸਦੀ ਅਤੇ ਭਾਰਤੀ ਖੁਰਾਕ ਨਿਗਮ 20 ਫੀਸਦੀ ਨੂੰ ਖਰੀਦ ਵੰਡ ਕੀਤੀ ਹੋਈ ਹੈ। ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਅਨਾਜ ਮੰਡੀਆਂ ਵਿੱਚ ਨਿਰਵਿਘਨ ਖਰੀਦ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ ਹੀ ਸਫਾਈ ਅਤੇ ਸਮਾਜਕ ਦੂਰੀਆਂ ਦਾ ਵੀ ਵਿਸ਼ੇਸ਼ ਧਿਆਨ ਰੱਖਣ ਨੂੰ ਤਰਜੀਹ ਦਿੱਤੀ ਜਾਵੇਗੀ। ਦੂਜੇ ਪਾਸੇ ਅੱਜ ਦਾਣਾ ਮੰਡੀ ਪਿੰਡ ਚੜਿੱਕ ਦਾ ਦੌਰਾ ਕੀਤਾ ਗਿਆ ਤਾਂ ਪਤਾ ਲੱਗਾ ਕਿ ਕਿਸਾਨ ਬਹੁਤ ਹੀ ਅਸਾਨੀ ਨਾਲ ਆਪਣੇ ਫਸਲ ਵੇਚ ਰਹੇ ਹਨ। ਇਸ ਮੌਕੇ ਹਾਜ਼ਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਏਐੱਫਐਸਓ ਗੁਰਲਾਲ ਸਿੰਘ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰਾਂ੍ਹ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ। ਬਾਰਦਾਨੇ ਸਮੇਤ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਕੁਮਾਰ ਨੇ ਕਿਹਾ ਕਿ ਜ਼ਲਿ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਅਤੇ ਸੁਚਾਰੂ ਰੂਪ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਅਤੇ ਜ਼ਲਿ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦਿ੍ੜ ਵਚਨਬੱਧ ਹੈ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਸਿਰਫ ਸੁੱਕੀ ਕਣਕ ਹੀ ਲਿਉਣ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਬੈਠਣਾ ਨਾ ਪਵੇ।